ਲੁਧਿਆਣਾ ''ਚ 4 ਨਵੇਂ ਮਰੀਜ਼ ਕੋਰੋਨਾ ਪਾਜ਼ੇਟਿਵ, ਕੁੱਲ ਗਿਣਤੀ 145 ''ਤੇ ਪੁੱਜੀ

Thursday, May 14, 2020 - 11:22 AM (IST)

ਲੁਧਿਆਣਾ ''ਚ 4 ਨਵੇਂ ਮਰੀਜ਼ ਕੋਰੋਨਾ ਪਾਜ਼ੇਟਿਵ, ਕੁੱਲ ਗਿਣਤੀ 145 ''ਤੇ ਪੁੱਜੀ

ਲੁਧਿਆਣਾ (ਸਹਿਗਲ) : ਲੁਧਿਆਣਾ 'ਚ ਕੋਰੋਨਾ ਵਾਇਰਸ ਥੰਮਣ ਦਾ ਨਾਂ ਨਹੀਂ ਲੈ ਰਿਹਾ। ਸ਼ਹਿਰ 'ਚ 4 ਨਵੇਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ ਮਰੀਜ਼ਾਂ 'ਚੋਂ ਇਕ ਦੀ ਉਮਰ 31 ਸਾਲਾਂ ਦੀ ਹੈ ਅਤੇ ਉਹ ਰੇਲਵੇ ਕਾਲੋਨੀ ਦਾ ਰਹਿਣ ਵਾਲਾ ਹੈ, ਜਦੋਂ ਕਿ 50 ਸਾਲਾ ਔਰਤ ਵਾਸੀ ਹਿੰਮਤ ਨਗਰ, 71 ਸਾਲਾ ਵਿਅਕਤੀ ਵਾਸੀ ਲਲਤੋਂ ਕਲਾਂ ਪਿੰਡ ਅਤੇ ਚੌਥਾ ਮਰੀਜ਼ ਅੰਬੇਡਕਰ ਨਗਰ ਦਾ ਰਹਿਣ ਵਾਲਾ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਚਾਰਾਂ ਮਾਮਲਿਆਂ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਪਟਿਆਲਾ ਦੇ ਜੀ. ਐੱਮ. ਸੀ. ਤੋਂ 3 ਪਾਜ਼ੇਟਿਵ ਮਰੀਜ਼ਾਂ ਦੀ ਰਿਪੋਰਟ ਬੁੱਧਵਾਰ ਦੇਰ ਰਾਤ ਆਈ, ਜਦੋਂ ਕਿ ਇਕ ਸੈਂਪਲ ਦੀ ਰਿਪੋਰਟ ਡੀ. ਐਮ. ਸੀ. ਐੱਚ. ਤੋਂ ਵੀਰਵਾਰ ਨੂੰ ਆਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਕੁੱਲ ਗਿਣਤੀ 145 ਹੋ ਗਈ ਹੈ।

ਇਹ ਵੀ ਪੜ੍ਹੋ : ਕੋਰੋਨਾ ਸੰਕਟ ਦੌਰਾਨ ਮਾਸਕ ਬਣਾਉਣ 'ਚ 'ਪੰਜਾਬ' ਬਣਿਆ ਮੋਹਰੀ ਸੂਬਾ, ਕੇਂਦਰ ਨੇ ਦਿੱਤੀ ਸ਼ਾਬਾਸ਼ੀ

PunjabKesari
213 ਵਿਅਕਤੀਆਂ ਨੂੰ ਇਕਾਂਤਵਾਸ, 145 ਲੋਕਾਂ ਦੇ ਸੈਂਪਲ ਲੈਬ ’ਚ ਭੇਜੇ
ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਜ਼ਿਲਾ ਪ੍ਰਸ਼ਾਸਨ ਅਤੇ ਪੁਲਸ ਵਿਭਾਗ ਨਾਲ ਮਿਲ ਕੇ ਕੰਮ ਕਰ ਰਹੀਆਂ ਹਨ ਅਤੇ ਇਸ ਦੌਰਾਨ ਬੀਤੇ ਦਿਨ 213 ਵਿਅਕਤੀਆਂ ਨੂੰ ਸ਼ੱਕੀ ਮਰੀਜ਼ ਮੰਨ ਕੇ ਇਕਾਂਤਵਾਸ 'ਚ ਭੇਜਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਸਿਵਲ ਸਰਜ਼ਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ 145 ਵਿਅਕਤੀਆਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ ਅਤੇ ਇਸ ਤਰ੍ਹਾਂ ਕੁੱਲ 373 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 'ਸ਼ਰਾਬ ਦੇ ਠੇਕੇ' ਖੁੱਲ੍ਹਣ ਦਾ ਰਾਹ ਸਾਫ, ਐਕਸਾਈਜ਼ ਪਾਲਿਸੀ ਨੂੰ ਮਿਲੀ ਮਨਜ਼ੂਰੀ

PunjabKesari

ਉਨ੍ਹਾਂ ਦੱਸਿਆ ਕਿ ਹੁਣ ਤੱਕ 4321 ਲੋਕਾਂ ਦੇ ਕੋਰੋਨਾ ਵਾਇਰਸ ਦੇ ਟੈਸਟ ਕਰਵਾਏ ਜਾ ਚੁੱਕੇ ਹਨ। ਇਨ੍ਹਾਂ 'ਚੋਂ 4048 ਲੋਕਾਂ ਦੀ ਰਿਪੋਰਟ ਵਿਭਾਗ ਨੂੰ ਪ੍ਰਾਪਤ ਹੋਈ ਹੈ। ਉਨ੍ਹਾਂ 'ਚੋਂ 3867 ਵਿਅਕਤੀਆਂ ਦੇ ਟੈਸਟ ਨੈਗੇਟਿਵ ਆ ਚੁੱਕੇ ਹਨ। ਵਿਭਾਗ ਦੀਆਂ ਰੈਪਿਡ ਰਿਸਪਾਂਯ ਟੀਮਾਂ ਨੇ 156 ਵਿਅਕਤੀਆਂ ਦੀ ਸਕ੍ਰੀਨਿੰਗ ਕੀਤੀ। ਹੁਣ ਤੱਕ 4152 ਵਿਅਕਤੀਆਂ ਨੂੰ ਇਕਾਂਤਵਾਸ 'ਚ ਭੇਜਿਆ ਜਾ ਚੁੱਕਾ ਹੈ। ਇਨ੍ਹਾਂ ਵਿਚੋਂ 2494 ਵਿਅਕਤੀ ਅਜੇ ਵੀ ਇਕਾਂਤਵਾਸ ਕੱਟ ਰਹੇ ਹਨ।
ਇਹ ਵੀ ਪੜ੍ਹੋ : ਸਮਰਾਲਾ 'ਚ 'ਕੋਰੋਨਾ ਕਰਫਿਊ' ਦੌਰਾਨ ਘਿਨਾਉਣੀ ਵਾਰਦਾਤ, 6 ਸਾਲਾ ਬੱਚੀ ਨਾਲ ਬਲਾਤਕਾਰ
 


author

Babita

Content Editor

Related News