ਬਠਿੰਡਾ ''ਚ ''ਕੋਰੋਨਾ'' ਦੀ ਮੁੜ ਦਸਤਕ, 4 ਪਾਜ਼ੇਟਿਵ ਕੇਸ ਆਏ ਸਾਹਮਣੇ

05/29/2020 5:57:25 PM

ਬਠਿੰਡਾ (ਬਲਵਿੰਦਰ) : ਤਾਲਾਬੰਦੀ 'ਚ ਢਿੱਲ ਦੇਣ ਤੋਂ ਬਾਅਦ ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਅੱਜ ਬਠਿੰਡਾ 'ਚ  'ਕੋਰੋਨਾ' ਦੀ ਮੁੜ ਦਸਤਕ ਦੇ ਦਿੱਤੀ ਹੈ ਅਤੇ 4 ਨਵੇਂ 'ਕੋਰੋਨਾ' ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ 'ਚੋਂ 1 ਮਰੀਜ਼ ਭਗਤਾ ਭਾਈ ਦਾ ਰਹਿਣ ਵਾਲਾ ਹੈ ਜਦੋਕਿ 3 ਮਰੀਜ਼ ਰਾਮਪੁਰਾ ਫੂਲ ਦੇ ਰਹਿਣ ਵਾਲੇ ਹਨ। ਦੱਸ ਦਈਏ ਕਿ ਹੁਣ ਤੱਕ ਬਠਿੰਡਾ 'ਚ 44 ਕੇਸ ਪਾਜ਼ੇਟਿਵ ਸਨ, ਜੋ ਕਿ ਤੰਦਰੁਸਤ ਹੋ ਕੇ ਘਰ ਜਾ ਚੁੱਕੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਲਈ ਰਾਹਤ ਦੀ ਗੱਲ ਇਹ ਹੈ ਕਿ ਹੁਣ ਤਕ ਜ਼ਿਲ੍ਹੇ ਭਰ 'ਚ ਆਏ ਕੁੱਲ 44 ਪਾਜ਼ੇਟਿਵ ਕੇਸਾਂ 'ਚੋਂ 44 ਵਿਅਕਤੀ ਹੀ ਠੀਕ ਹੋ ਕੇ ਆਪੋ-ਆਪਣੇ ਘਰੀਂ ਪਹੁੰਚ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ 'ਕੋਰੋਨਾ' ਤੋਂ ਬਚਾਅ ਸਬੰਧੀ ਸਮੇਂ-ਸਮੇਂ ਜਾਰੀ ਕੀਤੇ ਜਾ ਰਹੇ ਹੁਕਮਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਤਾਂ ਜੋ ਇਸ ਇਸ ਮਹਾਮਾਰੀ ਖਿਲਾਫ਼ ਵਿੱਢੀ ਜੰਗ ਨੂੰ ਜਿੱਤਿਆ ਜਾ ਸਕੇ।

ਇਹ ਵੀ ਪੜ੍ਹੋ ►ਜਲੰਧਰ ਵਿਚ ਕੋਰੋਨਾ ਦਾ ਵੱਡਾ ਧਮਾਕਾ, 7 ਨਵੇਂ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ

ਦੁਨੀਆ ਭਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 58 ਲੱਖ ਤੋਂ ਪਾਰ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 58,61,377 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ ਇਸ ਨਾਲ ਹੁਣ ਤਕ ਵਿਸ਼ਵ ਵਿਚ 3,60,085 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 25,66,749 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 1,65,386ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 4711 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 2158 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 42 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਥੇ ਰਾਹਤ ਦੀ ਗੱਲ ਇਹ ਹੈ ਕਿ ਪੰਜਾਬ ਵਿਚ ਵੱਡੀ ਗਿਣਤੀ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਪੰਜਾਬ ਵਿਚ 5 ਜ਼ਿਲ੍ਹੇ ਕੋਰੋਨਾ ਮੁਕਤ ਐਲਾਨੇ ਜਾ ਚੁੱਕੇ ਹਨ।

 


Anuradha

Content Editor

Related News