ਲੁਧਿਆਣਾ ਬਲੈਕ ਫੰਗਸ ਦੇ 4 ਨਵੇਂ ਮਰੀਜ਼ ਆਏ ਸਾਹਮਣੇ

Friday, May 28, 2021 - 01:21 AM (IST)

ਲੁਧਿਆਣਾ ਬਲੈਕ ਫੰਗਸ ਦੇ 4 ਨਵੇਂ ਮਰੀਜ਼ ਆਏ ਸਾਹਮਣੇ

ਲੁਧਿਆਣਾ(ਸਹਿਗਲ)- ਜ਼ਿਲ੍ਹੇ ਦੇ ਹਸਪਤਾਲਾਂ ’ਚ ਬਲੈਕ ਫੰਗਸ ਦੇ 4 ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਵਿਚ 2 ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦਕਿ 2 ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ। ਸਿਹਤ ਅਧਿਕਾਰੀਆਂ ਅਨੁਸਾਰ ਸਥਾਨਕ ਹਸਪਤਾਲਾਂ ਵਿਚ ਬਲੈਕ ਫੰਗਸ ਦੇ 57 ਮਰੀਜ਼ ਜ਼ੇਰੇ ਇਲਾਜ ਹਨ। ਇਨ੍ਹਾਂ ’ਚੋਂ 22 ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦਕਿ 35 ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਬਲੈਕ ਫੰਗਸ ਦੇ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ’ਚੋਂ ਇਕ ਜ਼ਿਲ੍ਹੇ ਦਾ ਰਹਿਣ ਵਾਲਾ ਹੈ, ਜਦਕਿ 5 ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ।


author

Bharat Thapa

Content Editor

Related News