ਕੁੱਟਮਾਰ ''ਚ ਔਰਤ ਸਮੇਤ 4 ਨਾਮਜ਼ਦ

11/28/2017 2:39:59 PM

ਸੰਗਤ ਮੰਡੀ (ਮਨਜੀਤ)-ਪਿੰਡ ਲੂਲਬਾਈ ਵਿਖੇ ਪਰਿਵਾਰਕ ਮੈਂਬਰਾਂ ਵੱਲੋਂ ਇਕ ਵਿਅਕਤੀ ਦੇ ਘਰ 'ਚ ਜ਼ਬਰਦਸਤੀ ਦਾਖਲ ਹੋ ਕੇ ਉਸ ਦੀ ਕੁੱਟਮਾਰ ਕਰ ਕੇ ਸੱਟਾਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਗੁਰਦਾਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਕੰਦਰਪਾਲ ਸਿੰਘ ਪੁੱਤਰ ਮੰਦਰ ਸਿੰਘ ਨੇ ਪਿੰਡ ਦੇ ਹੀ ਜਸਵਿੰਦਰ ਸਿੰਘ ਪੁੱਤਰ ਨੈਬ ਸਿੰਘ, ਨੈਬ ਸਿੰਘ ਪੁੱਤਰ ਕਰਨੈਲ ਸਿੰਘ, ਸੁਖਪ੍ਰੀਤ ਸਿੰਘ ਪੁੱਤਰ ਬਾਜ ਸਿੰਘ, ਰਾਜਪਾਲ ਕੌਰ ਪਤਨੀ ਜਸਵਿੰਦਰ ਸਿੰਘ ਵਾਸੀਆਨ ਲੂਲਬਾਈ ਤੇ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਕਤ ਵਿਅਕਤੀਆਂ ਵੱਲੋਂ ਉਸ ਦੇ ਘਰ 'ਚ ਜ਼ਬਰਦਸਤੀ ਦਾਖਲ ਹੋ ਕੇ ਉਸ ਦੀ ਕੁੱਟਮਾਰ ਕਰ ਕੇ ਸੱਟਾਂ ਮਾਰੀਆਂ ਗਈਆਂ। ਪੁਲਸ ਵੱਲੋਂ ਪੀੜਤ ਦੇ ਬਿਆਨਾਂ 'ਤੇ ਉਕਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।