ਔਰਤ ਦੀ ਕੁੱਟ-ਮਾਰ ਕਰਨ ਦੇ ਦੋਸ਼ ''ਚ 4 ਨਾਮਜ਼ਦ

Tuesday, Apr 17, 2018 - 04:31 AM (IST)

ਔਰਤ ਦੀ ਕੁੱਟ-ਮਾਰ ਕਰਨ ਦੇ ਦੋਸ਼ ''ਚ 4 ਨਾਮਜ਼ਦ

ਫਿਰੋਜ਼ਪੁਰ, (ਕੁਮਾਰ, ਮਲਹੋਤਰਾ)— ਘਰ ਵਿਚ ਦਾਖਲ ਹੋ ਕੇ ਇਕ ਔਰਤ ਦੀ ਕੁੱਟ-ਮਾਰ ਕਰਨ ਤੇ ਨੰਗਾ ਕਰਨ ਦੇ ਦੋਸ਼ ਵਿਚ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ 4 ਵਿਅਕਤੀਆਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਪੀੜਤ ਔਰਤ ਨੇ ਦੋਸ਼ ਲਾਇਆ ਕਿ ਘਰੇਲੂ ਝਗੜੇ ਨੂੰ ਲੈ ਕੇ ਕਥਿਤ ਰੂਪ ਵਿਚ ਚੰਨਾ, ਬਿੱਟੂ, ਸੁੱਖਾ ਅਤੇ ਵਕੀਲ ਜ਼ਬਰਦਸਤੀ ਉਸਦੇ ਘਰ ਵਿਚ ਦਾਖਲ ਹੋਏ, ਜਿਨ੍ਹਾਂ ਨੇ ਉਸਦੀ ਕੁੱਟ-ਮਾਰ ਕੀਤੀ ਤੇ ਕਮੀਜ਼ ਪਾੜ ਕੇ ਉਸਦਾ ਸਰੀਰ ਨੰਗਾ ਕਰ ਦਿੱਤਾ। ਪੁਲਸ ਵੱਲੋਂ ਨਾਮਜ਼ਦ ਲੋਕਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।


Related News