ਭਾਰਤ ''ਚ ਸਜ਼ਾ ਕੱਟ ਕੇ ਵਤਨ ਪਰਤੇ 4 ਪਾਕਿਸਤਾਨੀ ਕੈਦੀ, ਸਾਂਝੀ ਕੀਤੀ ਸਾਰੀ ਦਾਸਤਾ
Tuesday, May 05, 2026 - 05:31 PM (IST)
ਅੰਮ੍ਰਿਤਸਰ (ਨੀਰਜ)- ਭਾਰਤ ਸਰਕਾਰ ਵੱਲੋਂ ਅੱਜ ਇੱਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਚਾਰ ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਗਿਆ। ਇਹ ਸਾਰੇ ਕੈਦੀ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਅਟਾਰੀ-ਵਾਹਘਾ ਸਰਹੱਦ ਰਾਹੀਂ ਆਪਣੇ ਦੇਸ਼ ਪਾਕਿਸਤਾਨ ਵੱਲ ਰਵਾਨਾ ਹੋਏ। ਰਿਹਾਅ ਕੀਤੇ ਗਏ ਵਿਅਕਤੀਆਂ ਵਿੱਚ ਮੁਹੰਮਦ ਇਰਫਾਨ, ਹਮਜ਼ਾ, ਅਬਦੁਲਾ ਅਤੇ ਵਰਾਕ ਸ਼ਾਮਲ ਹਨ। ਇਨ੍ਹਾਂ ਵਿੱਚੋਂ ਇੱਕ ਨੇ ਕਰੀਬ 10 ਸਾਲ ਦੀ ਸਜ਼ਾ ਕੱਟੀ, ਜਦਕਿ ਬਾਕੀਆਂ ਨੇ ਛੇ ਮਹੀਨੇ ਤੋਂ ਇੱਕ ਸਾਲ ਤੱਕ ਦੀ ਸਜ਼ਾ ਪੂਰੀ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਪੜ੍ਹੋ ਖਬਰ
ਇਸ ਮੌਕੇ ਪ੍ਰੋਟੋਕੋਲ ਅਧਿਕਾਰੀਆਂ ਮੁਤਾਬਕ, ਕੈਦੀਆਂ ਦੀ ਰਿਹਾਈ ਲਈ ਕੇਂਦਰ ਸਰਕਾਰ ਵੱਲੋਂ ਜਾਰੀ ਹੁਕਮ ਇਮੀਗ੍ਰੇਸ਼ਨ ਅਧਿਕਾਰੀਆਂ ਤੱਕ ਪਹੁੰਚਣ ਤੋਂ ਬਾਅਦ ਸਾਰੀ ਕਾਰਵਾਈ ਪੂਰੀ ਕੀਤੀ ਗਈ। ਪੁਲਸ ਦੀ ਸੁਰੱਖਿਆ ਹੇਠ ਇਨ੍ਹਾਂ ਨੂੰ ਅਟਾਰੀ ਬਾਰਡਰ ਤੱਕ ਲਿਆਂਦਾ ਗਿਆ, ਜਿੱਥੇ ਲੋੜੀਂਦੀ ਦਸਤਾਵੇਜ਼ੀ ਕਾਰਵਾਈ ਅਤੇ ਕਸਟਮ ਜਾਂਚ ਤੋਂ ਬਾਅਦ ਇਨ੍ਹਾਂ ਨੂੰ ਪਾਕਿਸਤਾਨੀ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ। ਰਿਹਾਅ ਹੋਏ ਕੈਦੀਆਂ ਵਿੱਚੋਂ ਹਮਜ਼ਾ ਨੇ ਦੱਸਿਆ ਕਿ ਉਹ ਨਸ਼ੇ ਦੀ ਹਾਲਤ ਵਿੱਚ ਗਲਤੀ ਨਾਲ ਸਰਹੱਦ ਪਾਰ ਕਰ ਗਿਆ ਸੀ, ਜਿਸ ਕਾਰਨ ਉਸ ਨੂੰ ਭਾਰਤ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ। ਉਸਨੇ ਲਗਭਗ ਇੱਕ ਸਾਲ ਇੱਕ ਮਹੀਨਾ ਜੇਲ੍ਹ ਵਿੱਚ ਬਿਤਾਇਆ। ਉਸਨੇ ਕਿਹਾ ਕਿ ਉਸਦੇ ਪਰਿਵਾਰ ਨੂੰ ਇਹ ਵੀ ਪਤਾ ਨਹੀਂ ਸੀ ਕਿ ਉਹ ਭਾਰਤ ਵਿੱਚ ਕੈਦ ਹੈ। ਆਪਣੇ ਵਤਨ ਵਾਪਸ ਜਾਣ ਦੀ ਖੁਸ਼ੀ ਜ਼ਾਹਰ ਕਰਦੇ ਹੋਏ ਉਸਨੇ ਕਿਹਾ ਕਿ ਹੁਣ ਉਹ ਆਪਣੇ ਪਰਿਵਾਰ ਨਾਲ ਮਿਲੇਗਾ।
ਇਹ ਵੀ ਪੜ੍ਹੋ- ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ ਤਾਰੀਖ
ਇਸ ਮੌਕੇ ਰਿਹਾਅ ਕੈਦੀਆਂ ਨੇ ਨਸ਼ੇ ਨੂੰ ਬਹੁਤ ਖਤਰਨਾਕ ਲਤ ਦੱਸਦੇ ਹੋਏ ਨੌਜਵਾਨਾਂ ਨੂੰ ਇਸ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ੇ ਕਾਰਨ ਨਾ ਸਿਰਫ਼ ਉਨ੍ਹਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ, ਸਗੋਂ ਉਹ ਗਲਤੀ ਨਾਲ ਸਰਹੱਦ ਪਾਰ ਕਰ ਗਏ ਜਿਸਦਾ ਨਤੀਜਾ ਸਜ਼ਾ ਵਜੋਂ ਭੁਗਤਣਾ ਪਿਆ। ਉੱਥੇ ਹੀ ਪ੍ਰਸ਼ਾਸਨਕ ਅਧਿਕਾਰੀਆਂ ਨੇ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੀ ਇਹ ਰਿਹਾਈ ਕੀਤੀ ਗਈ ਹੈ। ਸਰਕਾਰ ਦੇ ਇਸ ਫੈਸਲੇ ਨੂੰ ਮਨੁੱਖਤਾ ਦੇ ਨਜ਼ਰੀਏ ਨਾਲ ਇੱਕ ਸਕਾਰਾਤਮਕ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਨੇ ਚੀਫ ਖਾਲਸਾ ਦੀਵਾਨ ਦੀ ਕਮੇਟੀ ਨੂੰ ਕੀਤਾ ਤਲਬ, 8 ਮਈ ਨੂੰ ਹੋਵੇਗੀ ਪੇਸ਼ੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
