ਪਟਿਆਲਾ ਜ਼ਿਲ੍ਹੇ ''ਚ ਕੋਰੋਨਾ ਨਾਲ 4 ਮਰੀਜ਼ ਦੀ ਮੌਤ, 42 ਨਵੇਂ ਪਾਜ਼ੇਟਿਵ

Tuesday, Dec 08, 2020 - 10:37 PM (IST)

ਪਟਿਆਲਾ ਜ਼ਿਲ੍ਹੇ ''ਚ ਕੋਰੋਨਾ ਨਾਲ 4 ਮਰੀਜ਼ ਦੀ ਮੌਤ, 42 ਨਵੇਂ ਪਾਜ਼ੇਟਿਵ

ਪਟਿਆਲਾ, (ਪਰਮੀਤ)- ਜ਼ਿਲ੍ਹੇ ’ਚ 42 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲ੍ਹੇ ’ਚ ਪ੍ਰਾਪਤ 1100 ਦੇ ਕਰੀਬ ਰਿਪੋਰਟਾਂ ’ਚੋਂ 42 ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਜ਼ਿਲ੍ਹੇ ’ਚ ਪਾਜ਼ੇਟਿਵ ਕੇਸਾਂ ਦੀ ਗਿਣਤੀ 15,008 ਹੋ ਗਈ ਹੈ। ਅੱਜ 74 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ। ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 14,138 ਹੋ ਗਈ ਹੈ। ਅੱਜ ਜ਼ਿਲ੍ਹੇ ’ਚ 4 ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਜ਼ਿਲ੍ਹੇ ’ਚ ਕੁੱਲ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤਾਂ ਦੀ ਗਿਣਤੀ 448 ਹੋ ਗਈ ਹੈ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 422 ਹੈ

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਮਿਲੇ 42 ਕੇਸਾਂ ’ਚੋਂ ਪਟਿਆਲਾ ਸ਼ਹਿਰ ਤੋਂ 26, ਨਾਭਾ ਤੋਂ 1, ਸਮਾਣਾ ਤੋਂ 6, ਬਲਾਕ ਭਾਦਸੋਂ ਤੋਂ 1, ਬਲਾਕ ਕੌਲੀ ਤੋਂ 2, ਬਲਾਕ ਹਰਪਾਲਪੁਰ ਤੋਂ 4, ਬਲਾਕ ਕਾਲੋਮਾਜਰਾ ਤੋਂ 1 ਅਤੇ ਬਲਾਕ ਸ਼ੁੱਤਰਾਣਾ ਤੋਂ 1 ਕੇਸ ਰਿਪੋਰਟ ਹੋਏ ਹਨ। ਇਨ੍ਹਾਂ ’ਚੋਂ 7 ਪਾਜ਼ੇਟਿਵ ਕੇਸਾਂ ਦੇ ਸੰਪਰਕ ਅਤੇ 35 ਮਰੀਜ਼ ਕੰਟੇਨਮੈਂਟ ਜ਼ੋਨ ਅਤੇ ਓ. ਪੀ. ਡੀ. ’ਚ ਆਏ ਨਵੇਂ ਫਲੂ ਅਤੇ ਬਗੈਰ ਫਲੂ ਲੱਛਣਾਂ ਵਾਲੇ ਆਏ ਮਰੀਜ਼ਾਂ ਦੇ ਲਏ ਸੈਂਪਲਾਂ ’ਚੋਂ ਆਏ ਪਾਜ਼ੇਟਿਵ ਕੇਸ ਸ਼ਾਮਿਲ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲੇੇ ’ਚ ਅੱਜ 1900 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜ਼ਿਲੇੇ ਵਿਚ ਕੋਵਿਡ ਜਾਂਚ ਸਬੰਧੀ 2,56,194 ਸੈਂਪਲ ਲਏ ਜਾ ਚੁੱਕੇ ਹਨ।

ਕੁੱਲ ਪਾਜ਼ੇਟਿਵ 15008

ਤੰਦਰੁਸਤ ਹੋਏ 14138

ਐਕਟਿਵ 422

ਮੌਤਾਂ 448


author

Bharat Thapa

Content Editor

Related News