4 ਪੀ. ਸੀ. ਐੱਸ. ਅਧਿਕਾਰੀਆਂ ਨੂੰ ਮਿਲੀ ਤਰੱਕੀ

Tuesday, Dec 31, 2019 - 08:33 PM (IST)

4 ਪੀ. ਸੀ. ਐੱਸ. ਅਧਿਕਾਰੀਆਂ ਨੂੰ ਮਿਲੀ ਤਰੱਕੀ

ਚੰਡੀਗੜ੍ਹ,(ਭੁੱਲਰ) : ਪੰਜਾਬ ਸਰਕਾਰ ਵੱਲੋਂ 4 ਪੀ. ਸੀ. ਐੱਸ. ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ। ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਹੁਕਮਾਂ ਅਨੁਸਾਰ 18 ਸਾਲ ਦੀ ਸੇਵਾ ਪੂਰੀ ਕਰਨ ਵਾਲੇ ਇਨ੍ਹਾਂ 4 ਪੀ. ਸੀ. ਐੱਸ. ਅਧਿਕਾਰੀਆਂ ਨੂੰ ਤਰੱਕੀ ਦੇਣ ਦਾ ਫੈਸਲਾ ਵਿਭਾਗੀ ਤਰੱਕੀ ਕਮੇਟੀ ਵੱਲੋਂ ਪਿਛਲੇ ਦਿਨੀਂ ਲਿਆ ਗਿਆ ਸੀ। ਜਿਨ੍ਹਾਂ 4 ਪੀ. ਸੀ. ਐੱਸ. ਅਧਿਕਾਰੀਆਂ ਨੂੰ ਵਿਸ਼ੇਸ਼ ਸਕੱਤਰ ਵਜੋਂ ਤਰੱਕੀ ਦਿੱਤੀ ਗਈ ਹੈ ਉਨ੍ਹਾਂ 'ਚ ਰਣਜੀਤ ਕੌਰ, ਪਰਮਜੀਤ ਸਿੰਘ-1, ਰਿਸ਼ੀਪਾਲ ਸਿੰਘ ਅਤੇ ਮੋਨੀਸ਼ ਕੁਮਾਰ ਸ਼ਾਮਲ ਹਨ।


Related News