ਨਸ਼ੇ ਵਾਲੀਆਂ ਗੋਲੀਆਂ ਸਮੇਤ 4 ਵਿਅਕਤੀ ਕਾਬੂ, ਮਾਮਲਾ ਦਰਜ

Sunday, Jun 08, 2025 - 09:57 AM (IST)

ਨਸ਼ੇ ਵਾਲੀਆਂ ਗੋਲੀਆਂ ਸਮੇਤ 4 ਵਿਅਕਤੀ ਕਾਬੂ, ਮਾਮਲਾ ਦਰਜ

ਤਲਵੰਡੀ ਸਾਬੋ (ਮੁਨੀਸ਼) : ਪੰਜਾਬ ਪੁਲਸ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 4 ਵਿਅਕਤੀਆਂ ਨੂੰ 50 ਟਰਾਮਾਡੋਲ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਤਲਵੰਡੀ ਸਾਬੋ ਪਰਬਤ ਸਿੰਘ ਨੇ ਦੱਸਿਆ ਕਿ ਅਮਨੀਤ ਕੌਂਡਲ ਜ਼ਿਲ੍ਹਾ ਪੁਲਸ ਮੁਖੀ ਬਠਿੰਡਾ ਅਤੇ ਰਾਜੇਸ਼ ਸਨੇਹੀ ਡੀ. ਐੱਸ. ਪੀ. ਤਲਵੰਡੀ ਸਾਬੋ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਅ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਏ. ਐੱਸ. ਆਈ. ਜਸਕੋਰ ਸਿੰਘ ਨੇ ਬਠਿੰਡਾ ਰੋਡ ’ਤੇ ਸੂਏ ਦੇ ਪੁਲ ਨੇੜੇ ਚਾਰ ਵਿਅਕਤੀ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ।

ਉਨ੍ਹਾਂ ਤੋਂ 50 ਗੋਲੀਆਂ ਟਰਾਮਾਡੋਲ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਥਿਤ ਮੁਲਜ਼ਮ ਦੀ ਪਛਾਣ ਪੰਮਾ ਪੁਤਰ ਲਿਆਸ ਮਸੀਹ ਵਾਸੀ ਗੁਰੂਸਰ ਜਗਾ, ਹਰਜਿੰਦਰ ਸਿੰਘ ਪੁੱਤਰ ਗੁਲਾਬ ਸਿੰਘ ਵਾਸੀ ਤਲਵੰਡੀ ਸਾਬੋ, ਸਨੀ ਪੁੱਤਰ ਧਰਮਵੀਰ ਸਿੰਘ ਵਾਸੀ ਪੱਖੋ ਕਲਾਂ ਜ਼ਿਲ੍ਹਾ ਬਰਨਾਲਾ ਅਤੇ ਨਿਤੇਸ਼ ਪੁੱਤਰ ਪ੍ਰੀਤਮ ਸਿੰਘ ਵਾਸੀ ਬੁਢਲਾਡਾ ਵਜੋ ਹੋਈ ਹੈ, ਜਿਨ੍ਹਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
 


author

Babita

Content Editor

Related News