ਨਸ਼ੀਲੀਆਂ ਗੋਲੀਆ ਤੇ ਲਾਹਣ ਸਮੇਤ 4 ਲੋਕ ਗ੍ਰਿਫ਼ਤਾਰ

Monday, Jun 23, 2025 - 04:08 PM (IST)

ਨਸ਼ੀਲੀਆਂ ਗੋਲੀਆ ਤੇ ਲਾਹਣ ਸਮੇਤ 4 ਲੋਕ ਗ੍ਰਿਫ਼ਤਾਰ

ਬਠਿੰਡਾ (ਸੁਖਵਿੰਦਰ) : ਪੁਲਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆ, ਲਾਹਣ ਅਤੇ ਨਸ਼ੀਲੇ ਪਦਾਰਥ ਬਰਾਮਦ ਕਰਕੇ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਕੈਨਾਲ ਕਾਲੋਨੀ ਪੁਲਸ ਵਲੋਂ ਅਨੂਪ ਨਗਰ ਤੋਂ ਮਲਕੀਤ ਸਿੰਘ ਵਾਸੀ ਕ੍ਰਿਸ਼ਨਾ ਕਾਲੋਨੀ ਨੂੰ ਗ੍ਰਿਫ਼ਤਾਰ ਕਰਕੇ 75 ਕੈਪਸੂਲ ਬਰਾਮਦ ਕੀਤੇ ਹਨ। ਪੁਲਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ।

ਇਸੇ ਤਰ੍ਹਾਂ ਸਦਰ ਬਠਿੰਡਾ ਪੁਲਸ ਵਲੋਂ ਬੀੜ ਤਲਾਬ ਤੋਂ 200 ਲੀਟਰ ਲਾਹਣ ਬਰਾਮਦ ਕਰਕੇ ਮੁਲਜ਼ਮ ਪਾਲਾ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਧਰ, ਕੋਟਫੱਤਾ ਪੁਲਸ ਵਲੋਂ ਸੰਨੀ ਬਾਂਸਲ ਨੂੰ ਗ੍ਰਿਫ਼ਤਾਰ ਕਰਕੇ ਸਿਲਵਰ ਪੰਨੀ, ਲਾਈਟਰ ਅਤੇ 10 ਰੁਪਏ ਦੇ ਨੋਟ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਨੰਦਗੜ੍ਹ ਪੁਲਸ ਵਲੋਂ ਪਿੰਡ ਰਾਏਕੇ ਕਲਾਂ ਤੋਂ ਰਾਜਵੀਰ ਸਿੰਘ ਵਾਸੀ ਬਹਾਦਰ ਜੰਡੀਆ ਨੂੰ ਗ੍ਰਿਫ਼ਤਾਰ ਕਰਕੇ 20 ਗੋਲੀਆਂ ਨਸ਼ੀਲੀਆਂ ਬਰਾਮਦ ਕੀਤੀਆਂ ਗਈਆਂ ਹਨ। ਪੁਲਸ ਵਲੋਂ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News