ਇਰਾਦਾ ਕਤਲ ਦੇ 2 ਵੱਖ-ਵੱਖ ਮਾਮਲਿਆਂ ''ਚ 4 ਲੋਕ ਗ੍ਰਿਫ਼ਤਾਰ
Tuesday, Jul 01, 2025 - 04:59 PM (IST)

ਬਠਿੰਡਾ (ਸੁਖਵਿੰਦਰ) : ਪੁਲਸ ਨੇ 2 ਵੱਖ-ਵੱਖ ਮਾਮਲਿਆਂ 'ਚ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਕੁੱਝ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਿਟੀ- ਸਰਬਜੀਤ ਸਿੰਘ ਨੇ ਦੱਸਿਆ ਕਿ ਸ਼ਿਵਲਾਲ ਵਾਸੀ ਬੇਅੰਤ ਨਗਰ ਦੀ ਸ਼ਿਕਾਇਤ 'ਤੇ ਸਿਵਲ ਲਾਈਨ ਪੁਲਸ ਨੇ ਮੁਲਜ਼ਮ ਨਗੀਨਾ ਦੇਵੀ, ਲੱਡੂ, ਗੁੱਡੂ, ਸ਼ਰਵਣ, ਮਹੇਸ਼, ਗੁਰਲਾਲ ਸਿੰਘ, ਮੀਨਾ, ਰਾਜ ਸਿੰਘ ਆਦਿ ਖ਼ਿਲਾਫ਼ ਸ਼ਿਵਲਾਲ ਦੇ ਘਰ ਵਿਚ ਦਾਖ਼ਲ ਹੋ ਕੇ ਉਸ 'ਤੇ ਅਤੇ ਉਸ ਦੇ ਪਰਿਵਾਰ 'ਤੇ ਜਾਨ ਲੇਵਾ ਹਮਲਾ ਕਰਨ ਦੇ ਦੋਸ਼ ਵਿਚ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿਚ ਪੁਲਸ ਨੇ ਗੁਰਲਾਲ ਸਿੰਘ ਅਤੇ ਨਗੀਨਾ ਦੇਵੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਹੋਰ ਮੁਲਜ਼ਮਾਂ ਦੀ ਭਾਲ ਜਾਰੀ ਹੈ।
ਇਸੇ ਤਰ੍ਹਾਂ ਇੱਕ ਹੋਰ ਮਾਮਲੇ ਵਿਚ ਰਮਨਦੀਪ ਸਿੰਘ ਵਾਸੀ ਰਾਜਗੜ੍ਹ ਕੁੱਬੇ ਨੇ ਸਿਵਲ ਲਾਈਨ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਮੁਲਜ਼ਮ ਖੁਸ਼ਪ੍ਰੀਤ ਸਿੰਘ, ਦੇਸ਼ ਪ੍ਰੇਮ, ਮਨਿੰਦਰ ਮਨੀ, ਹਰਪ੍ਰੀਤ ਸਿੰਘ ਅਤੇ ਉਨ੍ਹਾਂ ਦੇ 4-5 ਅਣਪਛਾਤੇ ਸਾਥੀਆਂ ਨੇ ਉਸ 'ਤੇ ਜਾਨੋਂ ਮਾਰਨ ਦੇ ਇਰਾਦੇ ਨਾਲ ਤਲਵਾਰਾਂ ਆਦਿ ਨਾਲ ਹਮਲਾ ਕੀਤਾ ਅਤੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਉਸ ਨੇ ਦੱਸਿਆ ਕਿ ਮੁਲਜ਼ਮ ਦੀ ਚੋਣਾਂ ਨੂੰ ਲੈ ਕੇ ਉਸ ਨਾਲ ਰੰਜਿਸ਼ ਸੀ। ਪੁਲਸ ਨੇ ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਖੁਸ਼ਪ੍ਰੀਤ ਸਿੰਘ ਵਾਸੀ ਧੰਨ ਸਿੰਘ ਖਾਨਾ ਅਤੇ ਹਰਪ੍ਰੀਤ ਸਿੰਘ ਵਾਸੀ ਕੱਲੋ ਜ਼ਿਲ੍ਹਾ ਮਾਨਸਾ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।