ਜੂਆ ਖੇਡਦੇ 4 ਵਿਅਕਤੀ ਗ੍ਰਿਫਤਾਰ, 59 ਹਜ਼ਾਰ 500 ਰੁਪਏ ਬਰਾਮਦ
Saturday, Mar 03, 2018 - 10:38 AM (IST)

ਪਟਿਆਲਾ (ਬਲਜਿੰਦਰ)-ਥਾਣਾ ਕੋਤਵਾਲੀ ਦੀ ਪੁਲਸ ਨੇ ਐੈੱਸ. ਐੈੱਚ. ਓ. ਇੰਸਪੈਕਟਰ ਰਾਹੁਲ ਕੌਸ਼ਲ ਦੀ ਅਗਵਾਈ ਹੇਠ ਜੂਆ ਖੇਡਣ ਦੇ ਦੋਸ਼ ਵਿਚ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਤੋਂ 59 ਹਜ਼ਾਰ 500 ਰੁਪਏ ਬਰਾਮਦ ਕੀਤੇ ਹਨ। ਮੁਲਜ਼ਮਾਂ ਵਿਚ ਵਿਨੋਦ ਕੁਮਾਰ, ਰਾਜਿੰਦਰ ਕੁਮਾਰ ਤੇ ਸ਼ਾਮ ਲਾਲ ਵਾਸੀ ਸਮਾਣਾ ਅਤੇ ਜਸਵੀਰ ਸਿੰਘ ਵਾਸੀ ਗੁਰੂ ਨਾਨਕ ਨਗਰ ਪਅਿਆਲਾ ਸ਼ਾਮਲ ਹਨ। ਪੁਲਸ ਮੁਤਾਬਕ ਏ. ਐੈੱਸ. ਆਈ. ਸੂਰਜ ਪ੍ਰਕਾਸ਼ ਪੁਲਸ ਪਾਰਟੀ ਸਮੇਤ ਸਨੌਰੀ ਅੱਡਾ ਪਟਿਆਲਾ ਵਿਖੇ ਮੌਜੂਦ ਸਨ। ਸੂਚਨਾ ਮਿਲੀ ਕਿ ਉਕਤ ਵਿਅਕਤੀ ਘਲੌੜੀ ਗੇਟ ਵਿਖੇ ਜੂਆ ਖੇਡ ਰਹੇ ਹਨ। ਪੁਲਸ ਨੇ ਰੇਡ ਕਰ ਕੇ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ 59 ਹਜ਼ਾਰ 500 ਰੁਪਏ ਬਰਾਮਦ ਕੀਤੇ ਗਏ। ਉਨ੍ਹਾਂ ਖਿਲਾਫ ਜੂਆ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।