100 ਨਸ਼ੀਲੀਆਂ ਗੋਲੀਆਂ ਸਮੇਤ 4 ਲੋਕ ਗ੍ਰਿਫ਼ਤਾਰ
Monday, Dec 22, 2025 - 01:43 PM (IST)
ਜਲਾਲਾਬਾਦ (ਬੰਟੀ ਦਹੂਜਾ) : ਥਾਣਾ ਅਰਨੀਵਾਲਾ ਪੁਲਸ ਨੇ 100 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਜਦ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਨੇੜੇ ਡੱਬਵਾਲਾ ਕਲਾ ਨੇੜੇ ਪੁੱਜੀ ਤਾਂ ਇਕ ਕਾਰ ਵਿਚ ਤਰਨਦੀਪ ਸਿੰਘ ਉਰਫ਼ ਲਾਡੀ ਪੁੱਤਰ ਰਮਨਦੀਪ ਸਿੰਘ ਵਾਸੀ ਮਲੋਟ, ਸਮਸ਼ੇਰ ਸਿੰਘ ਉਰਫ਼ ਕਾਕੂ ਪੁੱਤਰ ਰੂਪ ਸਿੰਘ ਵਾਸੀ ਚੱਕ ਸ਼ੇਰੇ ਵਾਲਾ, ਲਲਿਤ ਕੁਮਾਰ ਉਰਫ਼ ਲਵਲੀ ਪੁਤਰ ਗੋਰਾ ਸਿੰਘ ਵਾਸੀ ਚੱਕ ਸ਼ੋਰੇਵਾਲਾ ਤੇ ਮਨਜੀਤ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਪਾਕਾਂ ਕੋਲੋਂ 100 ਖੁੱਲ੍ਹੀਆ ਨਸ਼ੀਲੀਆ ਗੋਲੀਆਂ ਬਰਾਮਦ ਹੋਈਆਂ, ਜਿਨ੍ਹਾਂ 'ਤੇ ਪਰਚਾ ਦਰਜ ਕੀਤਾ ਗਿਆ ਹੈ।
