ਕੈਪਸੂਲ ਅਤੇ ਨਸ਼ੀਲੀਆਂ ਗੋਲੀਆ ਸਮੇਤ 4 ਲੋਕ ਗ੍ਰਿਫ਼ਤਾਰ

Monday, Jun 29, 2026 - 03:00 PM (IST)

ਕੈਪਸੂਲ ਅਤੇ ਨਸ਼ੀਲੀਆਂ ਗੋਲੀਆ ਸਮੇਤ 4 ਲੋਕ ਗ੍ਰਿਫ਼ਤਾਰ

ਬਠਿੰਡਾ (ਸੁਖਵਿੰਦਰ) : ਪੁਲਸ ਵਲੋਂ ਵੱਖ-ਵੱਖ ਥਾਵਾਂ ਤੋਂ ਕੈਪਸੂਲ ਅਤੇ ਨਸ਼ੀਲੀਆਂ ਗੋਲੀਆ ਬਰਾਮਦ ਕਰਕੇ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਕੋਤਵਾਲੀ ਪੁਲਸ ਵਲੋਂ ਮਾਲ ਗੋਦਾਮ ਰੋਡ 'ਤੇ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਵਲੋਂ ਸੌਰਵ ਵਾਸੀ ਬਠਿੰਡਾ ਅਤੇ ਲਾਭ ਸਿੰਘ ਵਾਸੀ ਕੋਟ ਬਖਤੂ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਪੁਲਸ ਵਲੋਂ ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਕੋਲੋਂ 150 ਕੈਪਸੂਲ ਪ੍ਰੈਗਾਬਲਿਨ ਦੇ ਬਰਾਮਦ ਕੀਤੇ ਹਨ।

ਪੁਲਸ ਵਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਬਾਅਦ ਵਿਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ। ਇਸੇ ਤਰ੍ਹਾਂ ਕੈਂਟ ਪੁਲਸ ਵਲੋਂ ਪਟੇਲ ਨਗਰ ਤੋਂ ਮੁਲਜ਼ਮ ਸੰਦੀਪ ਸਿੰਘ ਵਾਸੀ ਭੁੱਚੋਂ ਖੁਰਦ ਨੂੰ ਗ੍ਰਿਫ਼ਤਾਰ ਕਰਕੇ 20 ਸ਼ੀਸ਼ੀਆਂ ਗੋਲੀਆ ਟਰਾਮਾਡੋਲ ਦੀਆ ਬਰਾਮਦ ਕੀਤੀਆਂ ਗਈਆਂ ਹਨ। ਮੌੜ ਪੁਲਸ ਵਲੋਂ ਹੱਦ ਤੋਂ ਮੁਲਜ਼ਮ ਗੁਰਮੁੱਖ ਸਿੰਘ ਵਾਸੀ ਮੌੜ ਮੰਡੀ ਨੂੰ ਗ੍ਰਿਫ਼ਤਾਰ ਕਰਕੇ 50 ਕੈਪਸੂਲ ਪ੍ਰੈਗਾਬਲਿਨ ਦੇ ਬਰਾਮਦ ਕੀਤੇ ਗਏ ਹਨ। ਪੁਲਸ ਵਲੋਂ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ।
 


author

Babita

Content Editor

Related News