ਨਸ਼ੇ ਵਾਲੇ ਪਦਾਰਥਾਂ ਸਣੇ 4 ਵਿਅਕਤੀ ਗ੍ਰਿਫ਼ਤਾਰ
Sunday, Mar 29, 2026 - 10:21 AM (IST)
ਮਾਨਸਾ (ਜੱਸਲ) : ਮਾਨਸਾ ਪੁਲਸ ਵੱਲੋਂ ਵੱਖ-ਵੱਖ ਥਾਣਿਆ ’ਚ 5 ਮੁਕੱਦਮੇ ਦਰਜ ਕਰ ਕੇ 4 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 22.50 ਗ੍ਰਾਮ ਹੈਰੋਇਨ, 12 ਬੋਤਲਾਂ ਸ਼ਰਾਬ ਠੇਕਾ ਦੇਸੀ ਪੰਜਾਬ ਅਤੇ 30 ਲੀਟਰ ਲਾਹਣ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਗਈ ਹੈ। ਸੀਨੀਅਰ ਕਪਤਾਨ ਪੁਲਸ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਹੈ ਕਿ ਥਾਣਾ ਝੁਨੀਰ ਦੀ ਪੁਲਸ ਟੀਮ ਨੇ ਸਤਨਾਮ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਨੰਗਲ ਕਲਾਂ ਕੋਲੋਂ 10 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਹੋਣ ’ਤੇ ਮੁਕੱਦਮਾ ਥਾਣਾ ਝੁਨੀਰ ਤਹਿਤ ਦਰਜ ਕਰ ਕੇ ਜਾਂਚ ਅਮਲ ’ਚ ਲਿਆਂਦੀ ਹੈ। ਥਾਣਾ ਬੋਹਾ ਦੀ ਪੁਲਸ ਟੀਮ ਨੇ ਕਰਮਜੀਤ ਸਿੰਘ ਉਰਫ਼ ਕੰਮਾ ਪੁੱਤਰ ਉੱਤਮ ਸਿੰਘ ਪੁੱਤਰ ਜੱਗਰ ਸਿੰਘ ਵਾਸੀ ਵਾਰਡ ਨੰਬਰ 07, ਬੋਹਾ ਕੋਲੋਂ 5.50 ਗ੍ਰਾਮ ਹੈਰੋਇਨ ਬਰਾਮਦ ਹੋਣ ’ਤੇ ਮੁਕੱਦਮਾ ਥਾਣਾ ਬੋਹਾ ਦਰਜ ਕੀਤਾ ਹੈ।
ਥਾਣਾ ਭੀਖੀ ਦੀ ਪੁਲਸ ਟੀਮ ਨੇ ਸੁਖਚੈਨ ਸਿੰਘ ਉਰਫ਼ ਸੁੱਖਾ ਪੁੱਤਰ ਹਰਨੇਕ ਸਿੰਘ ਵਾਸੀ ਮੱਤੀ ਕੋਲੋਂ 12 ਬੋਤਲਾਂ ਸ਼ਰਾਬ ਠੇਕਾ ਦੇਸੀ ਪੰਜਾਬ ਰਾਂਝਾ ਸੌਫੀ ਬਰਾਮਦ ਹੋਣ ’ਤੇ ਮੁਕੱਦਮਾ ਆਬਕਾਰੀ ਐਕਟ ਥਾਣਾ ਭੀਖੀ ਤਹਿਤ ਦਰਜ ਕਰ ਲਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਸ ਟੀਮ ਨੇ ਰਾਜ ਸਿੰਘ ਉਰਫ਼ ਲਾਲੀ ਪੁੱਤਰ ਸਰਵਣ ਸਿੰਘ ਵਾਸੀ ਤਾਮਕੋਟ ਦੇ ਘਰੋਂ 30 ਲੀਟਰ ਲਾਹਣ ਬਰਾਮਦ ਹੋਣ ’ਤੇ ਮੁਕੱਦਮਾ ਥਾਣਾ ਸਦਰ ਮਾਨਸਾ ਦਰਜ ਕੀਤਾ ਹੈ। ਥਾਣਾ ਸਰਦੂਲਗੜ੍ਹ ਦੀ ਪੁਲਸ ਟੀਮ ਨੇ ਸਤਵੀਰ ਪੁੱਤਰ ਜਗਦੀਸ਼ ਪੁੱਤਰ ਸੱਦਤ ਵਾਸੀ ਵਾਰਡ ਨੰਬਰ 09 ਝੰਡਾ ਖੁਰਦ ਕੋਲੋਂ 07 ਗ੍ਰਾਮ ਹੈਰੋਇਨ ਬਰਾਮਦ ਹੋਣ ’ਤੇ ਮੁਕੱਦਮਾ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰ ਲਿਆ ਹੈ।
