ਹੈਰੋਇਨ ਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 4 ਲੋਕ ਗ੍ਰਿਫ਼ਤਾਰ
Monday, Jun 08, 2026 - 12:08 PM (IST)
ਬਠਿੰਡਾ (ਸੁਖਵਿੰਦਰ) : ਪੁਲਸ ਵੱਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰ ਕੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਥਰਮਲ ਪੁਲਸ ਵੱਲੋਂ ਜੌਗਰ ਪਾਰਕ ਤੋਂ ਮੁਲਜ਼ਮ ਹਰਦੀਪ ਸਿੰਘ ਅਤੇ ਸਾਹਿਲ ਕੁਮਾਰ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਨੂੰ ਗ੍ਰਿਫ਼ਤਾਰ ਕਰ ਕੇ 3.39 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਸੇ ਤਰ੍ਹਾਂ ਕੋਟਫੱਤਾ ਪੁਲਸ ਵੱਲੋਂ ਭਾਈ ਬਖਤੌਰ ਓਵਰਬ੍ਰਿਜ ਦੇ ਹੇਠੋਂ ਮੁਲਜ਼ਮ ਅਰਸ਼ਦੀਪ ਸਿੰਘ ਅਤੇ ਕੁਲਦੀਪ ਸਿੰਘ ਵਾਸੀ ਰਾਮਗੜ੍ਹ ਭੂੰਦੜ ਨੂੰ ਗ੍ਰਿਫ਼ਤਾਰ ਕਰ ਕੇ 45 ਗੋਲੀਆਂ ਟਰਾਮਾਡੋਲ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਵੱਲੋਂ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
