ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਮੇਤ 4 ਲੋਕ ਗ੍ਰਿਫ਼ਤਾਰ
Sunday, Jul 05, 2026 - 03:26 PM (IST)
ਬਠਿੰਡਾ (ਸੁਖਵਿੰਦਰ) : ਪੁਲਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਨਸ਼ੀਲੇ ਪਦਾਰਥ ਬਰਾਮਦ ਕਰਕੇ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਕੋਤਵਾਲੀ ਪੁਲਸ ਵਲੋਂ ਨਾਕਾ ਝਾਲ ਵਾਲਾ ਤੋਂ ਮੁਲਜ਼ਮ ਅਕਾਸ਼ ਵਾਸੀ ਸੁਰਖਪੀਰ ਰੋਡ ਨੂੰ ਗ੍ਰਿਫ਼ਤਾਰ ਕਰਕੇ 50 ਗ੍ਰਾਮ ਹੈਰੋਇਨ ਬਰਮਾਦ ਕੀਤੀ ਗਈ ਹੈ। ਇਸੇ ਤਰ੍ਹਾਂ ਮੌੜ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਜੋਧਪੁਰ ਪਾਖਰ ਵਿਖੇ ਮੁਲਜ਼ਮ ਯਾਦਵਿੰਦਰ ਸਿੰਘ ਵਲੋਂ ਨਸ਼ਾ ਵੇਚਿਆ ਜਾ ਰਿਹਾ ਹੈ। ਪੁਲਸ ਵਲੋਂ ਮੁਲਜ਼ਮ ਦੇ ਟਿਕਾਣੇ 'ਤੇ ਛਾਪੇਮਾਰੀ ਕਰਕੇ ਮੁਲਜ਼ਮ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਉਧਰ ਕੋਤਵਾਲੀ ਪੁਲਸ ਵਲੋਂ ਦਾਣਾ ਮੰਡੀ ਵਿਖੇ ਕੀਤੀ ਜਾ ਰਹੀ ਗਸ਼ਤ ਦੌਰਾਨ ਮੁਲਜ਼ਮ ਬੂਟਾ ਸਿੰਘ ਵਾਸੀ ਹਾਜੀਰਤਨ ਰੋਡ ਨੂੰ ਗ੍ਰਿਫ਼ਤਾਰ ਕਰਕੇ 150 ਕੈਪਸੂਲ ਪ੍ਰੈਗਾਬਲਿਨ ਦੇ ਬਰਾਮਦ ਕੀਤੇ ਗਏ ਹਨ। ਇਸੇ ਥਾਣੇ ਵਲੋਂ ਬੱਸ ਸਟੈਂਡ ਤੋਂ ਮੁਲਜ਼ਮ ਰਾਮ ਜਨਮ ਵਾਸੀ ਬਠਿੰਡਾ ਨੂੰ ਗ੍ਰਿਫ਼ਤਾਰ ਕਰਕੇ 225 ਕੈਪਸੂਲ ਪ੍ਰੈਗਾਬਲਿਨ ਦੇ ਬਰਾਮਦ ਕੀਤੇ ਗਏ ਹਨ। ਪੁਲਸ ਵਲੋਂ ਉੁਕਤ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
