ਵਿਆਹ ਤੋਂ ਆ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ, ਭਿਆਨਕ ਹਾਦਸੇ ਦੌਰਾਨ 4 ਜੀਆਂ ਦੀ ਮੌਤ
Sunday, Nov 13, 2022 - 09:36 AM (IST)
ਅਜਨਾਲਾ (ਗੁਰਜੰਟ) : ਪੁਲਸ ਥਾਣਾ ਅਜਨਾਲਾ ਅਧੀਨ ਆਉਂਦੇ ਸਰਹੱਦੀ ਪਿੰਡ ਸਾਰੰਗਦੇਵ ਛੰਨਾ ਦੇ ਰਹਿਣ ਵਾਲੇ ਇਕ ਪਰਿਵਾਰ ਦੇ ਚਾਰ ਜੀਆਂ ਦੀ ਵਿਆਹ ਤੋਂ ਵਾਪਸ ਆਉਂਦਿਆਂ ਸੜਕ ਹਾਦਸੇ 'ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਵਾਸੀ ਸਾਰੰਗਦੇਵ ਛੰਨਾ ਨੇ ਦੱਸਿਆ ਕਿ ਉਸ ਦਾ ਭਰਾ ਸੁਰਜੀਤ ਸਿੰਘ ਆਪਣੇ ਸਾਲੇ ਦੇ ਵਿਆਹ ਭਿੰਡੀ ਸੈਦਾ ਵਿਖੇ ਗਿਆ ਸੀ।
ਇਹ ਵੀ ਪੜ੍ਹੋ : ਲੁਧਿਆਣਾ 'ਚ 2 ਘੰਟੇ ਬੰਦ ਰਿਹਾ ਬੱਸ ਅੱਡਾ, ਤਸਵੀਰਾਂ 'ਚ ਦੇਖੋ ਕਿਹੋ ਜਿਹੇ ਬਣ ਗਏ ਹਾਲਾਤ
ਉੱਥੋਂ ਵਾਪਸ ਆਉਣ ਸਮੇਂ ਸਾਰੰਗਦੇਵ ਪੁਲ ਨਜ਼ਦੀਕ ਉਸ ਦੇ ਭਰਾ ਸੁਰਜੀਤ ਸਿੰਘ (35), ਭਰਜਾਈ ਸੰਤੋਖ ਕੌਰ (30) ਅਤੇ ਉਨ੍ਹਾਂ ਦੇ ਪੁੱਤਰ ਸੋਨੂੰ (6) ਅਤੇ ਪੁੱਤਰੀ ਪ੍ਰੀਤ ਕੌਰ (3) ਨੂੰ ਕਿਸੇ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰ ਕੇ ਬੁਰੀ ਤਰ੍ਹਾਂ ਕੁਚਲ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ 'ਡੇਂਗੂ' ਦਾ ਕਹਿਰ ਲਗਾਤਾਰ ਜਾਰੀ, ਇਸ ਜ਼ਿਲ੍ਹੇ 'ਚ ਸਭ ਤੋਂ ਜ਼ਿਆਦਾ ਮਰੀਜ਼ ਆਏ ਸਾਹਮਣੇ
ਇਸ ਹਾਦਸੇ ਦੌਰਾਨ ਚਾਰੇ ਜੀਆਂ ਦੀ ਮੌਤ ਹੋ ਗਈ ਅਤੇ ਹਾਦਸਾ ਕਰਨ ਵਾਲਾ ਵਾਹਨ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਮਾਮਲੇ ਸਬੰਧੀ ਪੁਲਸ ਥਾਣਾ ਅਜਨਾਲਾ ਦੇ ਤਫਤੀਸ਼ੀ ਅਧਿਕਾਰੀ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ