ਚੋਰ ਗਿਰੋਹ ਦਾ ਪਰਦਾਫਾਸ਼, ਨਕਦੀ ਸਮੇਤ 4 ਕਾਬੂ

Monday, Aug 26, 2019 - 04:31 PM (IST)

ਚੋਰ ਗਿਰੋਹ ਦਾ ਪਰਦਾਫਾਸ਼, ਨਕਦੀ ਸਮੇਤ 4 ਕਾਬੂ

ਲੁਧਿਆਣਾ (ਵਿਪਨ)— ਖੰਨਾ ਪੁਲਸ ਨੇ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ 4 ਮੈਂਬਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਹ ਗੈਂਗ ਪੰਜਾਬ ਦੇ ਵੱਖ-ਵੱਖ ਜ਼ਿਲਿਆਂ 'ਚ 41 ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਖੰਨਾ ਦੇ ਨੇੜੇ-ਤੇੜੇ ਦੇ ਇਲਾਕਿਆਂ 'ਚ ਗੱਡੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਨੂੰ ਫੜਿਆ ਸੀ। ਉਸ ਤੋਂ ਬਾਅਦ ਹੁਣ ਵੱਖ-ਵੱਖ ਜ਼ਿਲਿਆਂ 'ਚ 41 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗੈਂਗ ਦੇ 4 ਮੈਂਬਰ ਕਾਬੂ ਕੀਤੇ ਹਨ। ਇਸ ਗਿਰੋਹ 'ਤੇ ਵੱਖ-ਵੱਖ ਥਾਣਿਆਂ 'ਚ 25 ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਇਹ ਗਿਰੋਹ ਗੱਡੀਆਂ ਚੋਰੀ ਕਰਕੇ ਇਕ ਗੋਦਾਮ 'ਚ ਲਿਜਾ ਕੇ ਉਸ ਦੇ ਪਾਰਟਸ ਵੱਖ ਕਰਕੇ ਉਸ ਦਾ ਸਾਮਾਨ ਵੇਚਦੇ ਸਨ। ਪੁਲਸ ਨੇ ਗਿਰੋਹ ਦੇ ਕੋਲੋਂ 1 ਲੱਖ 35 ਹਜ਼ਾਰ ਦੀ ਨਕਦੀ ਵੀ ਬਰਾਮਦ ਕੀਤੀ ਹੈ। ਪੁਲਸ ਵੱਲੋਂ ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


author

shivani attri

Content Editor

Related News