CIA ਸਟਾਫ ਦੀ ਕਾਰਵਾਈ, 5 ਲੱਖ ਤੋਂ ਵਧੇਰੇ ਜਾਅਲੀ ਭਾਰਤੀ ਕਰੰਸੀ ਸਣੇ 4 ਵਿਅਕਤੀ ਕੀਤੇ ਗ੍ਰਿਫ਼ਤਾਰ

Monday, Sep 07, 2020 - 04:30 PM (IST)

CIA ਸਟਾਫ ਦੀ ਕਾਰਵਾਈ, 5 ਲੱਖ ਤੋਂ ਵਧੇਰੇ ਜਾਅਲੀ ਭਾਰਤੀ ਕਰੰਸੀ ਸਣੇ 4 ਵਿਅਕਤੀ ਕੀਤੇ ਗ੍ਰਿਫ਼ਤਾਰ

ਜੈਤੋ (ਵੀਰਪਾਲ/ਗੁਰਮੀਤਪਾਲ)— ਸੀ. ਆਈ. ਏ. ਸਟਾਫ਼ ਜੈਤੋ ਨੇ ਚਾਰ ਵਿਅਕਤੀਆਂ 5,38,900 ਰੁਪਏ ਦੀ ਜਾਅਲੀ ਭਾਰਤੀ ਕੰਸਰੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐੱਸ. ਆਈ. ਕੁਲਵੀਰ ਚੰਦ ਸ਼ਰਮਾ ਅਨੁਸਾਰ ਦੱਸਿਆ ਕਿ ਜਾਅਲੀ ਕਰੰਸੀ ਨਾਲ ਫੜੇ ਗਏ ਮੁਲਜ਼ਮਾਂ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਬਚਨ ਸਿੰਘ ਵਾਸੀ ਮੋਹਨ ਕੇ ਉਤਾੜ, ਜਸਵੰਤ ਸਿੰਘ ਉਰਫ ਰਾਜਾ ਪੁੱਤਰ ਘੁੱਦੂ ਸਿੰਘ ਰੋੜੀਕਪੂਰਾ (ਗੁਲਾਬਗੜ੍ਹ), ਵਿਜੇ ਪੁੱਤਰ ਮੰਨਾ ਸਿੰਘ ਅਤੇ ਰਾਜਪਾਲ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਗੁਰੂ ਕਰਮ ਸਿੰਘ ਬਸਤੀ ਗੁਰੂਹਰਸਹਾਏ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਕਪੂਰਥਲਾ 'ਚ ਵੱਡੀ ਵਾਰਦਾਤ, ਮਾਮੂਲੀ ਝਗੜੇ ਦੌਰਾਨ ਚੱਲੀਆਂ ਤਾਬੜਤੋੜ ਗੋਲੀਆਂ, ਇਕ ਦੀ ਮੌਤ

ਪੁਲਸ ਨੇ ਉਕਤ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਦੇ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਨੂੰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
 

ਇਹ ਵੀ ਪੜ੍ਹੋ: ਪਤਨੀ ਨੇ ਭਰਾ ਤੇ ਭੈਣ ਨਾਲ ਮਿਲ ਕੇ ਹੱਥੀਂ ਉਜਾੜਿਆ ਆਪਣਾ ਘਰ, ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ


author

shivani attri

Content Editor

Related News