ਪੁਲਸ ਹੱਥ ਲੱਗੀ ਵੱਡੀ ਸਫਲਤਾ, ਢਾਈ ਕਰੋੜ ਦੀ ਹੈਰੋਇਨ ਸਣੇ 4 ਨਸ਼ਾ ਤਸਕਰ ਗ੍ਰਿਫਤਾਰ

Sunday, Mar 01, 2020 - 01:04 PM (IST)

ਪੁਲਸ ਹੱਥ ਲੱਗੀ ਵੱਡੀ ਸਫਲਤਾ, ਢਾਈ ਕਰੋੜ ਦੀ ਹੈਰੋਇਨ ਸਣੇ 4 ਨਸ਼ਾ ਤਸਕਰ ਗ੍ਰਿਫਤਾਰ

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)— ਸੁਲਤਾਨਪੁਰ ਲੋਧੀ ਦੀ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਢਾਈ ਕਰੋੜ ਦੀ ਹੈਰੋਇਨ ਸਮੇਤ 4 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ। ਜ਼ਿਲਾ ਕਪੂਰਥਲਾ ਦੇ ਸੀਨੀਅਰ ਪੁਲਸ ਕਪਤਾਨ ਸਤਿੰਦਰ ਸਿੰਘ ਦੇ ਆਦੇਸ਼ਾਂ ਅਨੁਸਾਰ ਥਾਣਾ ਸੁਲਤਾਨਪੁਰ ਲੋਧੀ ਪੁਲਸ ਵੱਲੋਂ ਡੀ. ਐੱਸ. ਪੀ. ਸਰਵਣ ਸਿੰਘ ਬੱਲ ਅਤੇ ਐੱਸ. ਐੱਚ. ਓ. ਸਰਬਜੀਤ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਪੁਲਸ ਪਾਰਟੀ ਵੱਲੋਂ 520 ਗ੍ਰਾਮ ਹੈਰੋਇਨ ਅਤੇ 530 ਗ੍ਰਾਮ ਨਸ਼ੀਲੇ ਪਾਊਡਰ ਸਮੇਤ 4 ਨਸ਼ਾ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

PunjabKesari

ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਰਵਣ ਸਿੰਘ ਬੱਲ ਨੇ ਦੱਸਿਆ ਕਿ ਅੰਤਰਰਾਸ਼ਟਰੀ ਮਾਰਕੀਟ 'ਚ ਹੈਰੋਇਨ ਦੀ ਕੀਮਤ ਢਾਈ ਕਰੋੜ ਰੁਪਏ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬੇਅੰਤ ਸਿੰਘ ਉਰਫ ਸਾਬੀ ਵਾਸੀ ਲਾਟੀਆਂਵਾਲ, ਕੁਲਜਿੰਦਰ ਸਿੰਘ ਉਰਫ ਕੋਲਾ ਵਾਸੀ ਲਾਟੀਆਂਵਾਲ, ਸਾਬੀ ਸਿੰਘ ਉਰਫ ਸਾਬੀ ਵਾਸੀ ਲਾਟੀਆਂਵਾਲ ਅਤੇ ਪਰਮਜੀਤ ਸਿੰਘ ਉਰਫ ਗੱਲਾ ਨਿਵਾਸੀ ਲਾਟੀਆਂਵਾਲ ਵਜੋਂ ਹੋਈ ਹੈ। ਪੁਲਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਪੁਲਸ ਵੱਲੋਂ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।


author

shivani attri

Content Editor

Related News