ਪੰਜਾਬ ’ਚ ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਨ ਵਾਲੇ 4 ਵਿਅਕਤੀ ਗ੍ਰਿਫ਼ਤਾਰ, ਖ਼ਤਰਨਾਕ ਹਥਿਆਰ ਬਰਾਮਦ
Thursday, Aug 07, 2025 - 01:10 PM (IST)

ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਇੱਕ ਤੇਜ਼ ਖੁਫੀਆ ਕਾਰਵਾਈ 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ 'ਚ ਸ਼ਾਮਲ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 7 ਪਿਸਤੌਲ (PX5 9mm, Glock 9mm ਅਤੇ .30 ਬੋਰ ਸਮੇਤ) ਬਰਾਮਦ ਕੀਤੇ ਹਨ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ-ਜਾਅਲੀ ਦਸਤਾਵੇਜ਼ਾਂ 'ਤੇ ਪੰਜਾਬ ਪੁਲਸ 'ਚ ਭਰਤੀ ਹੋਇਆ ASI, ਰਿਟਾਇਰਡ ਹੋਣ ਮਗਰੋਂ ਵੱਡੇ ਖੁਲਾਸੇ
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ 'ਚ ਹਨ ਅਤੇ ਉਨ੍ਹਾਂ ਨੂੰ ਭਾਰਤ-ਪਾਕਿਸਤਾਨ ਸਰਹੱਦ ਨੇੜੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਮਿਲੀ ਸੀ। ਸਰਹੱਦੀ ਪਿੰਡਾਂ ਤੋਂ ਕੰਮ ਕਰਨ ਵਾਲਾ ਇਹ ਨੈੱਟਵਰਕ ਪੰਜਾਬ ਵਿੱਚ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅਸਲਾ ਐਕਟ ਤਹਿਤ ਛੇਹਰਟਾ ਪੁਲਸ ਸਟੇਸ਼ਨ, ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਅਤੇ ਇਸਦੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ-ਰੇਲ ਮੰਤਰਾਲੇ ਵੱਲੋਂ ਯਾਤਰੀਆਂ ਲਈ ਵੱਡਾ ਤੋਹਫ਼ਾ, 10 ਅਗਸਤ ਤੋਂ ਸ਼ੁਰੂ ਹੋਵੇਗੀ ਇਹ ਟਰੇਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8