ਮੋਗਾ ਤੋਂ ਬਰਨਾਲਾ ਜਾ ਰਹੀ ਬਲੈਰੋ ਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ, 4 ਦੀ ਮੌਤ

Saturday, Oct 19, 2019 - 12:30 AM (IST)

ਮੋਗਾ ਤੋਂ ਬਰਨਾਲਾ ਜਾ ਰਹੀ ਬਲੈਰੋ ਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ, 4 ਦੀ ਮੌਤ

ਮੋਗਾ (ਵਿਪਨ)— ਸ਼ਹਿਰ 'ਚ ਇਕ ਵਿਆਹ ਸਮਾਰੋਹ ਤੋਂ ਪਰਤ ਰਹੀ ਮੋਗਾ ਤੋਂ ਬਰਨਾਲਾ ਜਾ ਰਹੀ ਬਲੈਰੋ ਗੱਡੀ ਜੋ ਕਿ ਪਿੰਡ ਬੋਹਡੇ ਵਿਖੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਦੌਰਾਨ 4 ਲੋਕਾਂ ਦੀ ਮੌਤ ਹੋ ਗਈ ਤੇ 5 ਲੋਕ ਜ਼ਖਮੀ ਹੋ ਗਏ।

PunjabKesari

ਜਾਣਕਾਰੀ ਮੁਤਾਬਕ ਮੋਗਾ ਕਸਬਾ ਬਿਲਾਸਪੁਰ 'ਚ ਬੱਸ ਨਾਲ ਬਲੈਰੋ ਗੱਡੀ ਦੀ ਆਮਣੋ-ਸਾਹਮਣੇ ਟੱਕਰ ਹੋ ਗਈ, ਜਿਸ ਦੌਰਾਨ 4 ਦੀ ਮੌਤ ਹੋ ਗਈ ਅਤੇ 5 ਜ਼ਖਮੀ ਹੋ ਗਏ ਜਿਨ੍ਹਾਂ 'ਚੋਂ 3 ਦੀ ਗੰਭੀਰ ਹਾਲਤ ਨੂੰ ਦੇਖਦਿਆਂ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਤੋਂ ਬਾਅਦ ਬੱਸ ਡਰਾਇਵਰ ਮੌਕੇ 'ਤੋਂ ਫਰਾਰ ਹੋ ਗਿਆ।

PunjabKesari

ਇਸ ਦੌਰਾਨ ਹਲਕਾ ਨਿਹਾਲ ਸਿੰਘ ਵਾਲਾ ਦੇ ਡੀ.ਐੱਸ.ਪੀ. ਨੇ ਪੁਲਸ ਟੀਮ ਨਾਲ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਅਤੇ ਉਨ੍ਹਾਂ ਨੇ ਦੱਸਿਆ ਕਿ ਪੁਲਸ ਵਲੋਂ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


author

KamalJeet Singh

Content Editor

Related News