ਟਰਾਂਸਫ਼ਾਰਮਾ ਦਾ ਤੇਲ ਤੇ ਤਾਬਾਂ ਕੱਢ ਕੇ ਵੇਚਣ ਵਾਲੇ 4 ਪੁਲਸ ਅੜਿੱਕੇ, ਇਕ ਫਰਾਰ (ਵੀਡੀਓ)

04/02/2024 10:08:49 PM

ਫਾਜ਼ਿਲਕਾ (ਨਾਗਪਾਲ) - ਥਾਣਾ ਸਦਰ ਫਾਜ਼ਿਲਕਾ ਪੁਲਸ ਨੇ ਟਰਾਂਸਫਾਰਮਾਂ ’ਚੋਂ ਤੇਲ ਅਤੇ ਤਾਂਬਾ ਚੋਰੀ ਕਰਨ ਵਾਲੇ ਇਕ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਪਾਰਟੀ ਜਦੋਂ ਗਸ਼ਤ ਕਰਦੀ ਹੋਈ ਪਿੰਡ ਆਵਾ ਨੇੜੇ ਪਹੁੰਚੀ ਤਾਂ ਮੁਖਬਰ ਨੇ ਸੂਚਨਾਂ ਦਿੱਤੀ ਕਿ ਕ੍ਰਿਸ਼ਨ ਸਿੰਘ, ਰੋਹਨ ਬੱਟੀ ਉਰਫ਼ ਰਮਨ, ਗੁਰਵਿੰਦਰ ਸਿੰਘ ਉਰਫ਼ ਗੌਰੀ, ਗੁਰਪ੍ਰੀਤ ਸਿੰਘ ਵਾਸੀ ਢਾਣੀ ਅਮਰਪੁਰਾ ਅਤੇ ਰੋਹਿਤ ਸਿੰਘ ਵਾਸੀ ਨਵੀਂ ਆਬਾਦੀ ਫਾਜ਼ਿਲਕਾ ਦਾ ਗਿਰੋਹ ਟਰਾਂਸਫਾਰਮਾਂ ’ਚੋਂ ਤੇਲ ਅਤੇ ਸਮਾਨ ਚੋਰੀ ਕਰਦੇ ਹਨ। ਪੁਲਸ ਨੇ ਛਾਪੇਮਾਰੀ ਕੀਤੀ ਤਾਂ ਗੁਰਪ੍ਰੀਤ ਸਿੰਘ ਮੌਕੇ ਤੋਂ ਭੱਜਣ ’ਚ ਕਾਮਯਾਬ ਹੋ ਗਿਆ। ਪਰ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਇੰਨ੍ਹਾਂ ਦੇ ਕਬਜੇ ’ਚੋਂ 60 ਕਿਲੋ ਤਾਂਬਾ ਸਮੇਤ ਨਟ ਬੋਲਟ ਬਰਾਮਦ ਕੀਤੇ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਗ੍ਰਿਫਤਾਰ ਦੋਸ਼ੀਆਂ ਵਿਚੋਂ ਦੋ ਪਿਓ ਪੁੱਤਰ ਹਨ। ਪੁਲਸ ਨੇ ਉਪਰੋਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਸ਼ਰਾਬ ਪੀਣ ਤੋਂ ਰੋਕਣ 'ਤੇ ਗੁੱਸੇ 'ਚ ਆਏ ਪਤੀ ਨੇ ਕੀਤਾ ਪਤਨੀ ਦਾ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

Inder Prajapati

This news is Content Editor Inder Prajapati