ਆਸਟ੍ਰੇਲੀਆ ''ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਨਾਲ ਸਬੰਧਤ 4 ਨੌਜਵਾਨਾਂ ਦੀ ਮੌਤ

Saturday, Jan 07, 2023 - 12:41 PM (IST)

ਆਸਟ੍ਰੇਲੀਆ ''ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਨਾਲ ਸਬੰਧਤ 4 ਨੌਜਵਾਨਾਂ ਦੀ ਮੌਤ

ਮੈਲਬੌਰਨ (ਮਨਦੀਪ ਸਿੰਘ ਸੈਣੀ)- ਵਿਕਟੋਰੀਆ ਸੂਬੇ ਦੇ ਖੇਤਰੀ ਸ਼ਹਿਰ ਸ਼ੈਪਰਟਨ ਨੇੜੇ ਬੀਤੇ ਦਿਨੀਂ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 4 ਪੰਜਾਬੀਆਂ ਮੌਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਵੇਲੇ ਵਾਪਰਿਆ, ਜਦੋਂ ਇਹ ਸਾਰੇ ਵਿਅਕਤੀ ਖੇਤਾਂ ਵਿੱਚ ਕੰਮ ਮੁਕਾ ਕੇ ਕਾਰ ਵਿੱਚ ਘਰਾਂ ਨੂੰ ਪਰਤ ਰਹੇ ਸਨ। ਇਹਨਾਂ ਦੀ ਕਾਰ ਤੇਜ਼ ਰਫ਼ਤਾਰ ਵਿੱਚ ਆ ਰਹੇ ਇੱਕ ਵਾਹਨ ਨਾਲ ਜਾ ਟਕਰਾਈ।

ਇਹ ਵੀ ਪੜ੍ਹੋ: ਕੈਨੇਡਾ 'ਚ ਸਿੱਖ ਔਰਤ ਦਾ ਸ਼ਲਾਘਾਯੋਗ ਕਦਮ, ਬੱਚਿਆਂ ਲਈ ਡਿਜ਼ਾਈਨ ਕੀਤੇ ਸਪੈਸ਼ਲ Sikh Helmets

ਇਹ ਟੱਕਰ ਇੰਨੀ ਭਿਆਨਕ ਸੀ ਕਿ ਚਾਰ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਜਦਕਿ ਇਸ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹਰਜਿੰਦਰ ਭੁੱਲਰ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਮਰਨ ਵਾਲੇ ਵਿਅਕਤੀਆਂ ਦੀ ਪਛਾਣ ਕਿਸ਼ਨ ਸਿੰਘ ਵਾਸੀ ਤਰਨਤਾਰਨ, ਭੁਪਿੰਦਰ ਕੁਮਾਰ ਵਾਸੀ ਜਲੰਧਰ, ਹਰਪਾਲ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਅਤੇ ਬਲਜਿੰਦਰ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ। ਵਿਕਟੋਰੀਆ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨਵੇਂ ਸਾਲ ਦੀ ਸ਼ੁਰੂਆਤ ਵਿੱਚ ਹੋਏ ਇਸ ਹਾਦਸੇ ਨੇ ਪੰਜਾਬੀ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਇਹ ਵੀ ਪੜ੍ਹੋ: ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਚਮਕੀ ਕਿਸਮਤ, ਲੱਗਾ ਢਾਈ ਲੱਖ ਡਾਲਰ ਦਾ ਜੈਕਪਾਟ

 

 


author

cherry

Content Editor

Related News