ਅਮਰੀਕਾ ਦੀ ਸੜਕ ਵਿਚਾਲੇ ਲੜ ਪਏ 4 ਪੰਜਾਬੀ ! ਹੁਣ ਹੋਣਗੇ ਡਿਪੋਰਟ

Thursday, Apr 30, 2026 - 12:32 PM (IST)

ਅਮਰੀਕਾ ਦੀ ਸੜਕ ਵਿਚਾਲੇ ਲੜ ਪਏ 4 ਪੰਜਾਬੀ ! ਹੁਣ ਹੋਣਗੇ ਡਿਪੋਰਟ

ਇੰਟਰਨੈਸ਼ਨਲ ਡੈਸਕ- ਅਮਰੀਕਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਨਿਊਯਾਰਕ ਸ਼ਹਿਰ ਵਿੱਚ ਪੰਜਾਬੀਆਂ ਦਾ ਗੜ੍ਹ ਮੰਨੇ ਜਾਂਦੇ ਰਿਚਮੰਡ ਹਿੱਲ ਇਲਾਕੇ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਦੋ ਧਿਰਾਂ ਵਿਚਾਲੇ ਹਿੰਸਕ ਝੜਪ ਹੋ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਝਗੜੇ ਵਿੱਚ ਨੌਜਵਾਨਾਂ ਨੇ ਇਕ ਦੂਜੇ 'ਤੇ ਸ਼ਰੇਆਮ ਹਥਿਆਰਾਂ ਅਤੇ ਡੰਡਿਆਂ ਨਾਲ ਹਮਲਾ ਕੀਤਾ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਰਿਚਮੰਡ ਹਿੱਲ ਦੀ 101 ਸਟ੍ਰੀਟ 'ਤੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿਚਾਲੇ ਗੱਡੀਆਂ ਦੇ ਹਾਰਨ ਵਜਾਉਣ ਨੂੰ ਲੈ ਕੇ ਮਾਮੂਲੀ ਬਹਿਸ ਹੋਈ ਸੀ, ਜੋ ਕਿ ਛੇਤੀ ਹੀ ਝੜਪ 'ਚ ਬਦਲ ਗਈ ਤੇ 4 ਪੰਜਾਬੀ ਨੌਜਵਾਨ ਗਲੀ ਦੇ ਵਿਚਾਲੇ ਹੀ ਇੱਕ-ਦੂਜੇ ਨਾਲ ਭਿੜ ਗਏ। ਝਗੜੇ ਦੌਰਾਨ ਇੱਕ ਨੌਜਵਾਨ ਨੇ ਦੂਜੇ 'ਤੇ ਕੜੇ ਅਤੇ ਡੰਡਿਆਂ ਨਾਲ ਹਮਲਾ ਕੀਤਾ। ਇਸ ਹਮਲੇ ਵਿੱਚ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦੇ ਸਿਰ 'ਚ ਕਾਫ਼ੀ ਡੂੰਘੀ ਸੱਟ ਲੱਗੀ।

ਇਹ ਵੀ ਪੜ੍ਹੋ- ਲਿਫਾਫਿਆਂ 'ਚ LPG ! ਪਾਕਿਸਤਾਨ 'ਚ ਹੋਇਆ ਬੁਰਾ ਹਾਲ, 'ਤੁਰਦੇ-ਫਿਰਦੇ' ਬੰਬ ਬਣ ਗਏ ਲੋਕ

ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਤੇ ਚਾਰਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੌਜਵਾਨਾਂ ਦਾ ਵਰਕ ਪਰਮਿਟ ਖ਼ਤਮ ਹੋ ਗਿਆ ਸੀ ਤੇ ਇਨ੍ਹਾਂ ਨੇ ਹੁਣ ਇਨ੍ਹਾਂ ਨੇ ਇੱਥੇ ਅਸਾਈਲਮ ਲਈ ਅਪਲਾਈ ਕੀਤਾ ਹੋਇਆ ਸੀ। ਪਰ ਹੁਣ ਇਸ ਘਟਨਾ ਤੋਂ ਬਾਅਦ ਅਸਾਈਲਮ ਰੱਦ ਹੋਣ ਦੇ ਨਾਲ-ਨਾਲ ਉਨ੍ਹਾਂ 'ਤੇ ਡਿਪੋਰਟੇਸ਼ਨ ਦੀ ਤਲਵਾਰ ਵੀ ਲਟਕ ਗਈ ਹੈ। ਹਾਲਾਂਕਿ ਉਨ੍ਹਾਂ ਦੀ ਪਛਾਣ ਹਾਲੇ ਜਨਤਕ ਨਹੀਂ ਕੀਤੀ ਗਈ ਹੈ, ਪਰ ਇਸ ਘਟਨਾ ਕਾਰਨ ਪੂਰੇ ਪੰਜਾਬੀ ਭਾਈਚਾਰੇ 'ਚ ਗੁੱਸਾ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- 'ਤੇਲ' ਹੀ ਬਣ ਗਿਆ ਇਰਾਨ ਲਈ ਸਭ ਤੋਂ ਵੱਡੀ ਮੁਸੀਬਤ ! ਬੰਦ ਕਰਨਾ ਪੈ ਸਕਦੈ ਪ੍ਰੋਡਕਸ਼ਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News