ਲੁੱਟ-ਖੋਹਾਂ ਕਰਨ ਵਾਲੇ ਗੈਂਗ ਦੇ 4 ਲੁਟੇਰੇ ਹਥਿਆਰਾਂ ਸਮੇਤ ਕਾਬੂ
Thursday, Dec 13, 2018 - 01:39 PM (IST)
ਅੰਮ੍ਰਿਤਸਰ (ਸੰਜੀਵ) - ਅੰਮ੍ਰਿਤਸਰ ਦਿਹਾਤੀ ਪੁਲਸ ਵਲੋਂ ਅੱਜ ਲੁੱਟ-ਖੋਹਾਂ ਕਰਨ ਵਾਲੇ ਗੈਂਗ ਦੇ 4 ਲੁਟੇਰਿਆਂ ਨੂੰ ਕਾਬੂ ਕਰਨ ਦੀ ਸੂਚਨਾ ਮਿਲੀ ਹੈ, ਜਿੰਨਾਂ ਤੋਂ 2 ਲਗਜ਼ਰੀ ਕਾਰਾਂ, ਇਕ 32 ਬੋਰ ਦਾ ਪਿਸਤੌਲ, ਇਕ 12 ਬੋਰ ਦਾ ਦੇਸੀ ਪਿਸਤੌਲ ਬਰਾਮਦ ਹੋਇਆ ਹੈ। ਕਾਬੂ ਕੀਤੇ ਦੋਸ਼ੀਆਂ ਦਾ ਪਛਾਣ ਹਰਮਨਦੀਪ ਸਿੰਘ, ਸਿਮਰਨਜੀਤ ਸਿੰਘ, ਪਰਗਟ ਸਿੰਘ ਅਤੇ ਹਰਮਨਦੀਪ ਸਿੰਘ ਵਜੋਂ ਹੋਈ ਹੈ।