ਚੰਗੀ ਖ਼ਬਰ : ''ਕੈਨੇਡਾ'' ਸਰਕਾਰ ਸਾਹਿਬਜ਼ਾਦਿਆਂ ਦੇ ਇਤਿਹਾਸ ਨੂੰ ਸਕੂਲੀ ਸਿਲੇਬਸ ’ਚ ਸ਼ਾਮਲ ਕਰਨ ਨੂੰ ਤਿਆਰ

12/26/2020 9:01:02 AM

ਲੁਧਿਆਣਾ (ਸਲੂਜਾ) : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਇਤਿਹਾਸ ਨੂੰ ਸਕੂਲੀ ਸਿਲੇਬਸ ’ਚ ਸ਼ਾਮਲ ਕਰਨ ਨੂੰ ਕੈਨੇਡਾ ਦੀ ਅਲਬਰਟਾ ਸਰਕਾਰ ਨੇ ਤਿਆਰੀ ਕਰ ਲਈ ਹੈ। ਇਸ ਸਬੰਧ 'ਚ ਉਥੋਂ ਦੀ ਸਿੱਖਿਆ ਮੰਤਰੀ ਐਡਰਿਆਨਾ ਲਾਂਗਰੇਂਜ ਨੇ ਸਿੱਖਿਆ ਮਹਿਕਮੇ ਨੂੰ ਇਸ ਸਬੰਧ 'ਚ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਰਿਪੋਰਟ ਕਰਨ ਨੂੰ ਕਿਹਾ ਹੈ। ਅੰਤਰਰਾਸ਼ਟਰੀ ਪੱਧਰ ’ਤੇ ਇਸ ਮੁੱਦੇ ਨੂੰ ਚੁੱਕਣ ਦਾ ਸਿਹਰਾ ਸਮਾਜ ਸੇਵੀ ਸੁਖਦੇਵ ਸਿੰਘ ਵਾਲੀਆ ਨੂੰ ਜਾਂਦਾ ਹੈ, ਜੋ ਪਿਛਲੇ ਤਿੰਨ ਵਰ੍ਹਿਆਂ ਤੋਂ ਭਾਰਤ ਦੇਸ਼ ਅਤੇ ਦੁਨੀਆਂ ਭਰ ਦੇ ਦੇਸ਼ਾਂ ਦੀਆਂ ਸਰਕਾਰਾਂ ਨਾਲ ਲਗਾਤਾਰ ਸੰਪਰਕ ਕਰਦੇ ਆ ਰਹੇ ਹਨ।

ਇਹ ਵੀ ਪੜ੍ਹੋ : 'ਕੈਪਟਨ' ਦੀ ਪੰਜਾਬ ਦੇ ਕਿਸਾਨਾਂ ਨੂੰ ਖ਼ਾਸ ਅਪੀਲ, ਮੋਬਾਇਲ ਟਾਵਰਾਂ ਦੇ ਕੁਨੈਕਸ਼ਨ ਕੱਟਣ ਬਾਰੇ ਆਖੀ ਇਹ ਗੱਲ

ਵਾਲੀਆ ਨੇ ਇਥੇ ਇਸ ਪ੍ਰਾਪਤੀ ਦੀ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਅਲਬਰਟਾ ਸਰਕਾਰ ਦੀ ਸਿੱਖਿਆ ਮੰਤਰੀ ਨੇ ਉਨ੍ਹਾਂ ਨੂੰ ਆਪਣੇ ਭੇਜੇ ਇਕ ਸੰਦੇਸ਼ 'ਚ ਚੰਗਾ ਸੁਝਾਅ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਧਿਆਪਕਾਂ ਨਾਲ ਗੱਲਬਾਤ ਕਰ ਰਹੀ ਹੈ ਤਾਂ ਕਿ ਇਸ ਇਤਿਹਾਸਕ ਜਾਣਕਾਰੀ ਨੂੰ ਸਕੂਲੀ ਬੱਚਿਆਂ ਨੂੰ ਇਕ ਵਿਸ਼ੇ ਦੇ ਰੂਪ ’ਚ ਪੜ੍ਹਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕੈਨੇਡਾ ਦੀ ਸਸਕੈਚਵਨ ਸਟੇਟ ਸਰਕਾਰ ਦੇ ਸਿੱਖਿਆ ਮੰਤਰੀ ਨੇ ਵੀ ਉਨ੍ਹਾਂ ਵੱਲੋਂ ਭੇਜੀ ਗਈ ਈ-ਮੇਲ ਦਾ ਜਵਾਬ ਦਿੰਦਿਆਂ ਇਹ ਪੁੱਛਿਆ ਹੈ ਕਿ ਇਸ ਮਹੱਤਵਪੂਰਨ ਇਤਿਹਾਸ ਨੂੰ ਕਿਸ ਰੂਪ 'ਚ ਅਸੀਂ ਸ਼ਾਮਲ ਕਰਕੇ ਬੱਚਿਆਂ ਨੂੰ ਸਿੱਖਿਅਤ ਕਰ ਸਕਦੇ ਹਾਂ।

ਇਹ ਵੀ ਪੜ੍ਹੋ : ਮਾਮੇ-ਭਾਣਜੇ ਨੇ ਜੰਤਰ-ਮੰਤਰ ਵਿਖੇ ਮੋਦੀ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ, ਲਾਏ ਵੱਡੇ ਦੋਸ਼

ਵਾਲੀਆ ਨੇ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਉਨ੍ਹਾਂ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਈ-ਮੇਲ ਕੀਤੀ ਤਾਂ ਇਸ ਸਬੰਧ 'ਚ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਇਕ ਪੱਤਰ ਭੇਜ ਕੇ ਦੱਸਿਆ ਗਿਆ ਕਿ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਦੇ ਨਾਂ ’ਤੇ ਬਹਾਦਰੀ ਐਵਾਰਡ ਅਤੇ ਦੀਵਾਨ ਟੋਡਰ ਮੱਲ ਦੇ ਨਾਂ ’ਤੇ ਸੋਨੇ ਦਾ ਸਿੱਕਾ ਰਿਲੀਜ਼ ਕਰਨ ਸਬੰਧੀ ਭਾਰਤ ਸਰਕਾਰ ਨੂੰ ਸਿਫਾਰਿਸ਼ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਯੂ. ਕੇ. ਤੋਂ ਆਇਆ ਕੋਰੋਨਾ ਪਾਜ਼ੇਟਿਵ ਫਰਾਰ, ਲੁਧਿਆਣਾ ਦੇ ਹਸਪਤਾਲ 'ਚ ਹੋਇਆ ਦਾਖ਼ਲ, ਵਾਪਸ ਭੇਜਿਆ

ਉਨ੍ਹਾਂ ਦੱਸਿਆ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਵੀ ਉਨ੍ਹਾਂ ਦੇ ਸੁਝਾਅ ’ਤੇ ਸਹਿਮਤੀ ਪ੍ਰਗਟ ਕਰਦਿਆਂ ਹੋਇਆਂ ਇਹ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਿਵਸ ਨੂੰ ਬਾਲ ਸੁਰੱਖਿਆ ਦਿਵਸ ਦੇ ਰੂਪ ’ਚ ਮਨਾਉਣ ਸਬੰਧੀ ਵਿਧਾਨ ਸਭਾ ਦੇ ਸਪੀਕਰ ਨੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਾਲੀਆ ਦਾ ਮੰਨਣਾ ਹੈ ਕਿ ਜੇਕਰ ਸਰਕਾਰਾਂ ਬਾਲ ਸੁਰੱਖਿਆ ਦਿਵਸ ਜਾਂ ਬਾਲ ਦਿਵਸ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਵਾਲੇ ਦਿਨ ਮਨਾਉਣ ਦਾ ਐਲਾਨ ਕਰਨ ਤਾਂ ਬੱਚੇ ਯਕੀਨੀ ਤੌਰ ’ਤੇ ਆਪਣੀ ਹਮ ਉਮਰ ਦੇ ਸਾਹਿਬਜ਼ਾਦਿਆਂ ਦੀ ਬਹਾਦਰੀ ਨਿਡਰਤਾ ਅਤੇ ਤਿਆਗ ਦੀ ਭਾਵਨਾ ਤੋਂ ਪ੍ਰੇਰਿਤ ਹੋਣਗੇ।
ਨੋਟ : ਕੈਨੇਡਾ ਸਰਕਾਰ ਵੱਲੋਂ ਸਾਹਿਬਜ਼ਾਦਿਆਂ ਦੇ ਇਤਿਹਾਸ ਨੂੰ ਸਕੂਲੀ ਸਿਲੇਬਸ ’ਚ ਸ਼ਾਮਲ ਕਰਨ ਕਰਨ ਦੀ ਤਿਆਰੀ ਬਾਰੇ ਦਿਓ ਰਾਏ


Babita

Content Editor

Related News