ਜੱਗੂ ਭਗਵਾਨਪੁਰੀਆ ਦੇ ਵਿਰੋਧੀ ਹੈਪੀ ਜੱਟ ਗਰੁੱਪ ਦੇ 4 ਸ਼ੂਟਰ ਹਥਿਆਰਾਂ ਸਣੇ ਗ੍ਰਿਫ਼ਤਾਰ, ਕਰਨਾ ਸੀ ਵੱਡਾ ਕਾਂਡ

Saturday, Oct 01, 2022 - 05:05 AM (IST)

ਜੱਗੂ ਭਗਵਾਨਪੁਰੀਆ ਦੇ ਵਿਰੋਧੀ ਹੈਪੀ ਜੱਟ ਗਰੁੱਪ ਦੇ 4 ਸ਼ੂਟਰ ਹਥਿਆਰਾਂ ਸਣੇ ਗ੍ਰਿਫ਼ਤਾਰ, ਕਰਨਾ ਸੀ ਵੱਡਾ ਕਾਂਡ

ਅੰਮ੍ਰਿਤਸਰ (ਸਾਗਰ, ਅਰੁਣ) : ਕ੍ਰਾਈਮ ਬ੍ਰਾਂਚ ਅਤੇ ਜੰਡਿਆਲਾ ਪੁਲਸ ਦੀਆਂ ਟੀਮਾਂ ਵੱਲੋਂ ਇਕ ਵਿਸ਼ੇਸ਼ ਮੁਹਿੰਮ ਦੌਰਾਨ ਹੈਪੀ ਜੱਟ ਗੈਂਗ ਦੇ 4 ਸ਼ੂਟਰਾਂ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ 3 ਪਿਸਟਲ 32 ਬੋਰ, ਇਕ 30 ਬੋਰ ਪਿਸਟਲ ਅਤੇ ਇਕ ਕਾਰ ਬਰਾਮਦ ਕੀਤੀ ਗਈ ਹੈ। ਪ੍ਰੈੱਸ ਮਿਲਣੀ ਦੌਰਾਨ ਐੱਸ. ਐੱਸ. ਪੀ. ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਇਹ ਸ਼ੂਟਰ ਹੈਪੀ ਜੱਟ ਗੈਂਗ ਦੇ ਮੈਂਬਰ ਹਨ। ਹੈਪੀ ਜੱਟ ਦਾ ਗੈਂਗ ਜੋ ਜੱਗੂ ਭਗਵਾਨਪੁਰੀਆ ਦਾ ਵਿਰੋਧੀ ਗੁੱਟ ਹੈ, ਕਤਲ ਦੇ 3 ਮਾਮਲਿਆਂ 'ਚ ਲੋੜੀਂਦਾ ਹੈ। ਇਹ ਮੁਲਜ਼ਮ ਜੱਗੂ ਭਗਵਾਨਪੁਰੀਆ ਗਰੁੱਪ ਦੇ 2 ਸਾਥੀਆਂ ਨੂੰ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ 16 ਅਪਰਾਧਿਕ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ : ਕਿਸਾਨਾਂ ਨੇ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਲਾਇਆ ਧਰਨਾ, ਪ੍ਰੇਸ਼ਾਨ ਰਾਹਗੀਰਾਂ ਨੇ ਕਹੀ ਇਹ ਗੱਲ

PunjabKesari

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਿਰੋਹ ਦੇ ਇਹ ਮੈਂਬਰ ਜਬਰੀ ਵਸੂਲੀ, ਹਥਿਆਰਬੰਦ ਡਕੈਤੀ, ਕਤਲ ਅਤੇ ਹਥਿਆਰਾਂ ਦੀ ਸਮੱਗਲਿੰਗ ਦੇ ਮਾਮਲਿਆਂ ਵਿਚ ਸ਼ਾਮਲ ਹਨ। ਬਰਾਮਦ ਕੀਤੇ ਗਏ ਇਹ ਹਥਿਆਰ ਇੰਦੌਰ ਐੱਮ.ਪੀ. 'ਚੋਂ ਲਿਆਂਦੇ ਗਏ ਸਨ। ਹਥਿਆਰ ਲਿਆਉਣ ਵਾਲੇ ਸਰੋਤ ਅਤੇ ਰਸਤਾ ਜਿਸ ਰਾਹੀਂ ਹਥਿਆਰ ਆਏ ਹਨ, ਦੀ ਪਛਾਣ ਕਰ ਲਈ ਗਈ ਹੈ। ਬਾਕੀ ਮੁਲਜ਼ਮਾਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮੁਲਜ਼ਮ ਪ੍ਰਭਜੀਤ ਪ੍ਰਭਾ, ਗੁਰਦੀਪ ਗੀਤਾ ਵਾਸੀ ਜੰਡਿਆਲਾ ਤੇ ਪ੍ਰਿਤਪਾਲ ਸਿੰਘ ਪੱਪੂ ਵਾਸੀ ਵੈਰੋਵਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਦੋਂ ਪੁਲਸ ਨੇ ਸਪੈਸ਼ਲ ਆਪ੍ਰੇਸ਼ਨ ਚਲਾਇਆ ਤਾਂ ਇਕ ਸ਼ੂਟਰ ਸੰਨੀ ਉਰਫ ਡੱਡੀ ਵਾਸੀ ਜੰਡਿਆਲਾ ਨੇ ਡਰਦੇ ਮਾਰੇ ਮਾਣਯੋਗ ਅਦਾਲਤ ਵਿਚ ਆਤਮ-ਸਮਰਪਣ ਕਰ ਦਿੱਤਾ।

ਇਹ ਵੀ ਪੜ੍ਹੋ : ਕੈਨੇਡਾ 'ਚ ਅਮਰੀਕਾ ਤੇ ਮੈਕਸੀਕੋ ਤੋਂ ਡਰੱਗ ਮੰਗਵਾਉਣ ਦੇ ਦੋਸ਼ 'ਚ 3 ਪੰਜਾਬੀਆਂ ਸਣੇ 20 ਲੋਕ ਗ੍ਰਿਫ਼ਤਾਰ

ਐੱਸ. ਐੱਸ. ਪੀ. ਸ਼ਰਮਾ ਨੇ ਦੱਸਿਆ ਕਿ ਗ੍ਰਿਫ਼ਤਾਰ ਇਨ੍ਹਾਂ ਚਾਰਾਂ ਮੁਲਜ਼ਮਾਂ ਨੇ ਜੱਗੂ ਭਗਵਾਨਪੁਰੀਆ ਦੇ 2 ਮੈਂਬਰਾਂ ਨੂੰ ਕਤਲ ਕਰਨ ਦੀ ਯੋਜਨਾ ਬਣਾਈ ਸੀ ਤੇ ਰੇਕੀ ਵੀ ਕਰ ਲਈ ਸੀ। ਉਨ੍ਹਾਂ ਕਿਹਾ ਕਿ ਗਿਰੋਹ ਦੇ 2 ਹੋਰ ਮੈਂਬਰਾਂ ਦੀ ਵੀ ਪਛਾਣ ਕਰ ਲਈ ਗਈ ਹੈ, ਜਲਦ ਹੀ ਉਨ੍ਹਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

 


author

Mukesh

Content Editor

Related News