ਲਾਰੈਂਸ ਬਿਸ਼ਨੋਈ ਗੈਂਗ ਦੇ 4 ਸ਼ੂਟਰ ਹਥਿਆਰਾਂ ਸਣੇ ਗ੍ਰਿਫ਼ਤਾਰ, ਵਿਰੋਧੀਆਂ 'ਤੇ ਹਮਲਾ ਕਰਨ ਦੀ ਫਿਰਾਕ 'ਚ ਸਨ ਮੁਲਜ਼ਮ

05/22/2023 3:28:04 PM

ਚੰਡੀਗੜ੍ਹ : ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 4 ਸ਼ੂਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ  ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ। ਡੀ. ਜੀ. ਪੀ. ਨੇ ਟਵੀਟ ਕਰਦਿਆਂ ਲਿਖਿਆ ਕਿ ਏ. ਜੀ. ਟੀ. ਐੱਫ਼ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੁਲਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ 4 ਸ਼ੂਟਰਾਂ ਨੂੰ 6 ਪਿਸਤੌਲ ਅਤੇ 26 ਕਾਰਤੂਸ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ ਤੇ ਉਨ੍ਹਾਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿਚ ਕਈ ਮਾਮਲੇ ਦਰਜ ਹਨ। 

ਇਹ ਵੀ ਪੜ੍ਹੋ- ਵੱਡੀ ਪ੍ਰਾਪਤੀ : 34 ਸਾਲਾਂ ’ਚ 6 ਲੱਖ ਤੋਂ ਵੀ ਵੱਧ ਕਿਲੋਮੀਟਰ ਦੀ ਸਾਈਕਲ ਯਾਤਰਾ ਕਰ ਚੁੱਕੇ ਰਾਜਿੰਦਰ ਗੁਪਤਾ

ਡੀ. ਜੀ. ਪੀ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਤੇ ਉਕਤ ਸ਼ੂਟਰਾਂ ਨੂੰ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨੁਕਸਾਨ ਪਹੁੰਚਾਉਣ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਆਖਿਆ ਕਿ ਜਾਂਚ ਦੌਰਾਨ ਹੋਰ ਵੀ ਖ਼ੁਲਾਸੇ ਹੋਣ ਦੀ ਉਮੀਦ ਹੈ ਤੇ ਪੰਜਾਬ ਪੁਲਸ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਮੁਤਾਬਕ ਅਪਰਾਧੀਆਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ- ਫਿਰੋਜ਼ਪੁਰ ਜੇਲ੍ਹ 'ਚ ਬੰਦ ਕੈਦੀਆਂ ਦਾ ਨਵਾਂ ਕਾਰਨਾਮਾ, ਵਾਇਰਲ ਕੀਤੀਆਂ ਜੇਲ੍ਹ ਦੀਆਂ ਤਸਵੀਰਾਂ ਤੇ ਵੀਡੀਓ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

Simran Bhutto

This news is Content Editor Simran Bhutto