ਪੰਜਾਬ ''ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ ਨਾਲ ਜੁੜੇ ਤਾਰ
Wednesday, Sep 16, 2026 - 07:33 PM (IST)
ਅੰਮ੍ਰਿਤਸਰ (ਵੈੱਬ ਡੈਸਕ)- ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਸਰਹੱਦ ਪਾਰੋਂ ਚੱਲ ਰਹੇ ਇਕ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਇਸ ਦੌਰਾਨ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 27 ਕਿੱਲੋ ਹੈਰੋਇਨ, ਇਕ ਆਧੁਨਿਕ ਵਿਦੇਸ਼ੀ .30 ਬੋਰ PX5 ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ Good News! ਰੇਲ ਨੈੱਟਵਰਕ ਨਾਲ ਜੁੜੇਗਾ ਕੰਢੀ ਖੇਤਰ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਦੁਬਈ ਸਥਿਤ ਇਕ ਸੰਚਾਲਕ ਅਤੇ ਸਰਹੱਦ ਪਾਰ ਤਸਕਰਾਂ ਨਾਲ ਤਾਲਮੇਲ ਕਰਕੇ ਕੰਮ ਕਰ ਰਹੇ ਸਨ ਅਤੇ ਉਸ ਦੇ ਨਿਰਦੇਸ਼ਾਂ 'ਤੇ ਅੱਗੇ ਸਪਲਾਈ ਕਰ ਰਹੇ ਸਨ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਐੱਫ਼. ਆਈ. ਆਰ. ਦਰਜ ਕਰ ਲਈ ਗਈ ਹੈ। ਤਸਕਰੀ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਾਰੇ ਸੰਪਰਕਾਂ ਦਾ ਪਤਾ ਲਗਾਉਣ ਅਤੇ ਇਸ 'ਚ ਸ਼ਾਮਲ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਸਰਹੱਦ ਪਾਰੋਂ ਹੋਣ ਵਾਲੀ ਤਸਕਰੀ 'ਤੇ ਤਿੱਖੀ ਨਜ਼ਰ ਰੱਖਣ ਅਤੇ ਨਸ਼ਾ ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਨਿਰਣਾਇਕ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ- ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
