ਅੰਮ੍ਰਿਤਸਰ 'ਚ 36 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ, ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਕਰਦੇ ਸਨ ਕੰਮ
Friday, Nov 06, 2026 - 05:46 PM (IST)
ਅੰਮ੍ਰਿਤਸਰ- ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇੱਕ ਨਾਬਾਲਗ ਸਮੇਤ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਮੁਲਜ਼ਮਾਂ ਕੋਲੋਂ 36 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦੀ ਟਵੀਟ ਕਰ ਕੇ ਦਿੱਤੀ ਹੈ।
ਇਹ ਵੀ ਪੜ੍ਹੋ-ਪ੍ਰੇਮ ਸਿੰਘ ਚੰਦੂਮਾਜਰਾ ਪੁੱਤਰ ਸਮੇਤ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਖੁਦ ਪਹੁੰਚੇ ਘਰ
ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਕਥਿਤ ਤੌਰ 'ਤੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ, ਉਹ ਭਾਰਤ-ਪਾਕਿਸਤਾਨ ਸਰਹੱਦ ਨੇੜੇ ਲੋਪੋਕੇ ਇਲਾਕੇ ਵਿੱਚ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰਦੇ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਮੁਲਜ਼ਮਾਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਡੀ. ਜੀ. ਪੀ. ਨੇ ਦੱਸਿਆ ਪੂਰੇ ਨੈੱਟਵਰਕ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ-ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
