15 ਅਗਸਤ ਤੋਂ ਪਹਿਲਾਂ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, 4 ਅੱਤਵਾਦੀ ਹਥਿਆਰਾਂ ਸਮੇਤ ਗ੍ਰਿਫ਼ਤਾਰ

Sunday, Aug 14, 2022 - 03:51 PM (IST)

15 ਅਗਸਤ ਤੋਂ ਪਹਿਲਾਂ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, 4 ਅੱਤਵਾਦੀ ਹਥਿਆਰਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ : 15 ਅਗਸਤ ਤੋਂ ਪਹਿਲਾਂ ਪੰਜਾਬ ਪੁਲਸ ਨੇ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ 4 ਖ਼ਤਰਨਾਕ ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਹ ਗ੍ਰਿਫ਼ਤਾਰੀ ਪੰਜਾਬ ਅਤੇ ਦਿੱਲੀ ਪੁਲਸ ਨੇ ਸਾਂਝੇ ਆਪਰੇਸ਼ਨ ਦੌਰਾਨ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀਆਂ ਤੋਂ 3 ਹੈਂਡ ਗ੍ਰਨੇਡ, 2 ਪਿਸਤੌਲਾਂ, 40 ਕਾਰਤੂਸ ਬਰਾਮਦ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਮੁਲਜ਼ਮਾਂ ਦੇ ਸੰਬੰਧ ਪਾਕਿਸਤਾਨੀ ਏਜੰਸੀ ਆਈ. ਐੱਸ. ਆਈ. ਤੋਂ ਇਲਾਵਾ ਕੈਨੇਡਾ ਦੇ ਗੈਂਗਸਟਰ ਅਰਸ਼ ਡੱਲਾ ਅਤੇ ਆਸਟ੍ਰੇਲੀਆ ਦੇ ਗੈਂਗਸਟਰ ਗੁਰਜੰਟ ਸਿੰਘ ਨਾਲ ਵੀ ਹਨ।

ਇਹ ਵੀ ਪੜ੍ਹੋ- ਡਾ. ਅਵਨੀਸ਼ ਕੁਮਾਰ ਬਾਬਾ ਫਰੀਦਕੋਟ ਯੂਨੀਵਰਿਸਟੀ ਦੇ ਕਾਰਜਕਾਰੀ ਵੀ. ਸੀ. ਨਿਯੁਕਤ

ਸੂਤਰਾਂ ਮੁਤਾਬਕ ਇਹ ਚਾਰੇ ਮੁਲਜ਼ਮ ਕਿਸੇ ਵੱਡੀ ਵਾਰਦਾਤ ਦੀ ਫਿਰਾਕ ਵਿਚ ਸਨ ਪਰ ਪੁਲਸ ਨੇ ਇਨ੍ਹਾਂ ਦੇ ਮਨਸੂਬਿਆਂ ਨੂੰ ਨਾਕਾਮ ਕਰਦੇ ਹੋਏ ਪਹਿਲਾਂ ਹੀ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।ਦੱਸਣਯੋਗ ਹੈ ਕਿ ਪੰਜਾਬ ਸਰਕਾਰ ਅਤੇ ਪੰਜਾਬ ਦੇ ਡੀ.ਜੀ.ਪੀ. ਦੀਆਂ ਸਖ਼ਤ ਹਦਾਇਤਾਂ 'ਤੇ ਪੰਜਾਬ ਪੁਲਸ ਵੀ ਸਖ਼ਤ ਨਜ਼ਰ ਆ ਰਹੀ ਹੈ। ਡੀ.ਜੀ.ਪੀ. ਨੇ ਹੁਕਮ ਦਿੱਤਾ ਸੀ ਕਿ ਦੇਸ਼ ਦੀ 75ਵੀਂ ਆਜ਼ਾਦੀ ਦਿਹਾੜੇ ਮੌਕੇ ਦੇਸ਼ ਵਿਰੋਧੀ ਤਾਕਤਾਂ ਨੂੰ ਮਾਹੌਲ ਖ਼ਰਾਬ ਨਹੀਂ ਕਰਨ ਦਿੱਤਾ ਜਾਵੇਗਾ। ਜਿਸ ਦੇ ਚੱਲਦੇ ਪੁਲਸ ਵਲੋਂ ਕਿਸੇ ਵੀ ਅੱਤਵਾਦੀ ਘਟਨਾ ਨੂੰ ਨਾਕਾਮ ਕਰਨ ਲਈ ਦੇਸ਼ ਭਰ ਵਿਚ ਨਾਕਾਬੰਦੀ ਕੀਤੀ ਹੋਈ ਹੈ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

 

 

 

 


author

Simran Bhutto

Content Editor

Related News