4 ਸਾਲਾ ਬੱਚੇ ਦਾ ਗਲਾ ਘੁੱਟ ਕੇ ਕੀਤਾ ਕਤਲ, ਲਾਸ਼ ਬੋਰੀ ’ਚ ਬੰਦ ਕਰਕੇ ਕਮਰੇ ’ਚ ਲੁਕਾ ਕੇ ਰੱਖੀ

06/11/2021 9:26:12 PM

ਸ੍ਰੀ ਕੀਰਤਪੁਰ ਸਾਹਿਬ/ਬੱਦੀ (ਚੋਵੇਸ਼ ਲਟਾਵਾ)— ਪੰਜਾਬ ਦੇ ਸਰੱਹਦੀ ਇਲਾਕੇ ਹਿਮਾਚਲ ਅਧੀਨ ਆਉਂਦੇ ਨਾਲਾਗੜ ਦੇ ਬਟੋਰੀਵਾਲਾ ਵਿਖੇ ਇਕ ਇਲਾਕੇ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੇ ਇਕ ਘਰ ਦੇ ਕਮਰੇ ’ਚੋਂ ਚਾਰ ਸਾਲਾ ਬੱਚੇ ਦੀ ਲਾਸ਼ ਬਰਾਮਦ ਕੀਤੀ ਗਈ। ਇਹ ਬੱਚਾ ਤਿੰਨ ਦਿਨਾਂ ਤੋਂ ਗਾਇਬ ਸੀ। ਪੁਲਸ ਨੇ ਇਸ ਮਾਮਲੇ ’ਚ ਇਕ ਯੂ. ਪੀ. ਦੇ ਬਰੇਲੀ ਦੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਆਈ. ਜੀ. ਐੱਮ. ਸੀ. ਸ਼ਿਮਲਾ ਭੇਜ ਦਿੱਤਾ ਹੈ। 

ਇਹ ਵੀ ਪੜ੍ਹੋ: ਜਲੰਧਰ ’ਚ ਪੁਲਸ ਦੀ ਗੁੰਡਾਗਰਦੀ, ਰਿਸ਼ਵਤ ਨਾ ਦੇਣ ’ਤੇ ASI ਨੇ ਦਿਵਿਆਂਗ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ

ਮਿਲੀ ਜਾਣਕਾਰੀ ਮੁਤਾਬਕ ਬਰੋਟੀਵਾਲਾ ’ਚ ਯੂ. ਪੀ. ਦੇ ਬਰੇਲੀ ਜ਼ਿਲ੍ਹੇ ਦੇ ਅੰਬਲਾ ਤਹਿਸੀਲ ਦੀ ਇਕ ਮਹਿਲਾ ਬਰੋਟੀਵਾਲਾ ’ਚ ਰਹਿੰਦੀ ਸੀ। ਮਿਹਨਤ ਮਜ਼ਦੂਰੀ ਕਰਕੇ ਮਹਿਲਾ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦੀ ਹੈ। ਉਕਤ ਮਹਿਲਾ ਦਾ ਚਾਰ ਸਾਲਾ ਬੱਚਾ ਤਿੰਨ ਦਿਨਾਂ ਤੋਂ ਗਾਇਬ ਸੀ। ਮਹਿਲਾ ਨੇ ਬੱਚੇ ਦੀ ਭਾਲ ਕੀਤੀ ਪਰ ਨਾ ਮਿਲਣ ’ਤੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਅਤੇ ਬਰੋਟੀਵਾਲਾ ਥਾਣੇ ’ਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ। 

ਇਹ ਵੀ ਪੜ੍ਹੋ:  ਜਲੰਧਰ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ, ਪਤਨੀ ਨਾਲ ਝਗੜਾ ਹੋਣ ਤੋਂ ਬਾਅਦ ਤੈਸ਼ 'ਚ ਆਏ ਪਤੀ ਨੇ ਕੀਤੀ ਖ਼ੁਦਕੁਸ਼ੀ

ਪੁਲਸ ਨੇ ਪੁੱਛਗਿੱਛ ਦੌਰਾਨ ਉਨ੍ਹਾਂ ਲੋਕਾਂ ਨੂੰ ਹਿਰਾਸਤ ’ਚ ਲਿਆ, ਜਿਨ੍ਹਾਂ ਲੋਕਾਂ ਨੂੰ ਉਸ ਨਾਲ ਵੇਖਿਆ ਗਿਆ ਸੀ। ਇਸ ਦੌਰਾਨ ਹਿਰਾਸਤ ’ਚ ਲਏ ਗਏ ਇਕ ਨੌਜਵਾਨ ਬਰੇਲੀ ਦੇ ਅੰਬਲਾ ਤਹਿਸੀਲ ਵਾਸੀ ਹੁਕਮ ਸਿੰਘ (24) ਨੇ ਦੱਸਿਆ ਕਿ ਬੱਚੇ ਦੀ ਲਾਸ਼ ਉਸ ਦੇ ਕਮਰੇ ’ਚ ਹੈ। ਇਸ ਨੌਜ

ਇਹ ਵੀ ਪੜ੍ਹੋ: ਕੈਪਟਨ ਦਾ ਪਰਗਟ ਸਿੰਘ ’ਤੇ ਪਲਟਵਾਰ, ਕਿਹਾ-ਕਿਸੇ ਪਾਰਟੀ ਸਹਿਯੋਗੀ ਦੀ ਫਾਈਲ ਨਹੀਂ ਕੀਤੀ ਤਿਆਰ

ਪੁਲਸ ਨੂੰ ਸ਼ੱਕ ਹੈ ਕਿ ਬੱਚੇ ਨੂੰ ਮਾਰਨ ਤੋਂ ਪਹਿਲਾਂ ਇਸ ਦੇ ਨਾਲ ਗਲਤ ਕੰਮ ਵੀ ਕੀਤਾ ਗਿਆ ਹੈ। ਇਸੇ ਕਰਕੇ ਪੁਲਸ ਨੇ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਆਈ. ਜੀ. ਐੱਮ. ਸੀ. ਸ਼ਿਮਲਾ ਭੇਜ ਦਿੱਤਾ ਹੈ। ਪੋਸਟਮਾਰਟਮ ਰਿਪੋਰਟ ਆਉਣ ਦੇ ਬਾਅਦ ਹੀ ਪੁਲਸ ਨੇ ਇਸ ਮਾਮਲੇ ’ਚ ਪੋਸਕੋ ਐਕਟ ਵੀ ਲਗਾ ਸਕਦੀ ਹੈ। ਡੀ. ਐੱਸ. ਪੀ. ਨਵਦੀਪ ਸਿੰਘ ਨੇ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਪੁਲਸ ਨੇ ਇਸ ਮਾਮਲੇ ’ਚ ਇਕ ਨੌਜਵਾਨ ਨੂੰ ਗਿ੍ਰਫ਼ਤਾਰ ਕਰ ਲਿਆ ਹੈ ਜਦਕਿ ਬਾਕੀ ਹੋਰ ਦੋਸ਼ੀਆਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ। ਪੁਲਸ ਨੇ ਹੱਤਿਆ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਦੇ ਬਾਅਦ ਹੀ ਇਸ ’ਚ ਹੋਰ ਧਾਰਾਵਾਂ ਨੂੰ ਜੋੜਿਆ ਜਾ ਸਕਦਾ ਹੈ। 

ਇਹ ਵੀ ਪੜ੍ਹੋ:  ਜਲੰਧਰ: ਏ. ਐੱਸ. ਆਈ. ਨੇ ਕੁੜੀ 'ਤੇ ਸਰੀਰਕ ਸੰਬੰਧ ਬਣਾਉਣ ਦਾ ਪਾਇਆ ਦਬਾਅ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

shivani attri

This news is Content Editor shivani attri