ਘਰ ਦੇ ਬਾਹਰ ਖੇਡ ਰਹੇ 4 ਸਾਲਾ ਬੱਚੇ ਨੂੰ ਪਿੱਟਬੁੱਲ ਕੁੱਤੇ ਨੇ ਨੋਚਿਆ, ਮਾਂ-ਪੁੱਤ ਖ਼ਿਲਾਫ਼ ਪਰਚਾ ਦਰਜ

Tuesday, Apr 02, 2024 - 12:40 PM (IST)

ਘਰ ਦੇ ਬਾਹਰ ਖੇਡ ਰਹੇ 4 ਸਾਲਾ ਬੱਚੇ ਨੂੰ ਪਿੱਟਬੁੱਲ ਕੁੱਤੇ ਨੇ ਨੋਚਿਆ, ਮਾਂ-ਪੁੱਤ ਖ਼ਿਲਾਫ਼ ਪਰਚਾ ਦਰਜ

ਤਰਨਤਾਰਨ (ਰਮਨ)- ਜ਼ਿਲ੍ਹੇ ਦੇ ਪਿੰਡ ਤੁੜ ਵਿਖੇ ਇਕ ਚਾਰ ਸਾਲਾ ਬੱਚੇ ਨੂੰ ਗੁਆਂਢ ਰਹਿੰਦੇ ਪਾਲਤੂ ਪਿੱਟਬੁੱਲ ਕੁੱਤੇ ਵੱਲੋਂ ਨੋਚਦੇ ਹੋਏ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਮਾਂ-ਪੁੱਤ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ 15 ਦਿਨ ਪਹਿਲਾਂ ਇਸੇ ਖਤਰਨਾਕ ਕੁੱਤੇ ਵੱਲੋਂ ਛੋਟੀ ਬੱਚੀ ਨੂੰ ਵੀ ਜ਼ਖਮੀ ਕੀਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ - ਪ੍ਰਾਈਵੇਟ ਸਕੂਲਾਂ ਦੀ ਲੁੱਟ ਖ਼ਿਲਾਫ਼ ਫੁੱਟਿਆ ਮਾਪਿਆਂ ਦਾ ਗੁੱਸਾ, ਸਿੱਖਿਆ ਵਿਭਾਗ ਨੂੰ ਕੀਤੀ ਸ਼ਿਕਾਇਤ

ਬਜ਼ੁਰਗ ਸੁਵਿੰਦਰ ਸਿੰਘ ਪੁੱਤਰ ਮਖਤੂਰ ਸਿੰਘ ਵਾਸੀ ਪਿੰਡ ਤੁਡ਼ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦੇ ਗੁਆਂਢ ਰਹਿੰਦੇ ਲਖਵਿੰਦਰ ਸਿੰਘ ਪੁੱਤਰ ਚੰਦ ਸਿੰਘ ਦੇ ਘਰ ਇਕ ਪਾਲਤੂ ਪੁੱਟ ਬਿੱਲ ਕੁੱਤਾ ਰੱਖਿਆ ਹੋਇਆ ਹੈ, ਜਿਸ ਨੇ ਕਰੀਬ 15 ਦਿਨ ਪਹਿਲਾਂ ਉਸਦੀ ਪੋਤਰੀ ਨੂੰ ਜ਼ਖਮੀ ਕਰ ਦਿੱਤਾ ਸੀ। ਸੁਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ 27 ਮਾਰਚ ਨੂੰ ਉਸਦਾ ਪੋਤਰਾ ਐਸ਼ਦੀਪ ਸਿੰਘ ਜਿਸਦੀ ਉਮਰ ਚਾਰ ਸਾਲ ਹੈ ਘਰ ਦੇ ਦਰਵਾਜ਼ੇ ਅੱਗੇ ਖੇਡ ਰਿਹਾ ਸੀ, ਇਸ ਦੌਰਾਨ ਲਖਵਿੰਦਰ ਸਿੰਘ ਦੇ ਪਿੱਟ ਬੁੱਲ ਕੁੱਤੇ ਵੱਲੋਂ ਉਸਦੇ ਪੋਤਰੇ ਉਪਰ ਹਮਲਾ ਕਰਦੇ ਹੋਏ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਗਿਆ। ਇਸ ਦੌਰਾਨ ਜ਼ਖਮੀ ਹਾਲਤ ਵਿਚ ਉਸ ਦੇ ਪੋਤਰੇ ਨੂੰ ਹਸਪਤਾਲ ਵਿਚ ਭਰਤੀ ਕਰਵਾਉਣਾ ਪਿਆ।

ਇਹ ਖ਼ਬਰ ਵੀ ਪੜ੍ਹੋ - ਚੋਣਾਂ ਤੋਂ ਪਹਿਲਾਂ ਸਸਤਾ ਹੋਇਆ LPG ਸਿਲੰਡਰ, ਜਾਣੋ ਕਿੰਨੀ ਘਟੀ ਕੀਮਤ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਗੋਇੰਦਵਾਲ ਸਾਹਿਬ ਦੇ ਏ ਐੱਸ ਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ ਪੁੱਤਰ ਚੰਦ ਸਿੰਘ ਅਤੇ ਉਸਦੀ ਮਾਂ ਬਲਵਿੰਦਰ ਕੌਰ ਪਤਨੀ ਚੰਦ ਸਿੰਘ ਵਾਸੀ ਤੁੜ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News