ਨਾਨਕੇ ਆਏ 4 ਸਾਲਾ ਹੱਸਦੇ-ਖੇਡਦੇ ਬੱਚੇ ਨਾਲ ਵਾਪਰਿਆ ਭਾਣਾ, ਪਤਾ ਨਹੀਂ ਸੀ ਇੰਝ ਆਵੇਗੀ ਮੌਤ

Thursday, Jul 04, 2024 - 06:20 PM (IST)

ਨਾਨਕੇ ਆਏ 4 ਸਾਲਾ ਹੱਸਦੇ-ਖੇਡਦੇ ਬੱਚੇ ਨਾਲ ਵਾਪਰਿਆ ਭਾਣਾ, ਪਤਾ ਨਹੀਂ ਸੀ ਇੰਝ ਆਵੇਗੀ ਮੌਤ

ਅੰਮ੍ਰਿਤਸਰ (ਇੰਦਰਜੀਤ/ਟੋਡਰਮਮੱਲ)-ਨਾਨਕੇ ਆਏ ਚਾਰ ਸਾਲਾਂ ਮਾਸੂਮ ਆਰੀਅਨ ਦੀ ਬੇਕਾਬੂ ਆਟੋ ਨਾਲ ਟੱਕਰ ਹੋਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਕਾਰਨ ਪੂਰੇ ਇਲਾਕੇ ’ਚ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਨਾਨਕੇ ਆਇਆ ਆਰੀਅਨ ਜਦੋਂ ਘਰੋਂ ਬਾਹਰ ਖੇਡਣ ਲਈ ਗਿਆ ਤਾਂ ਉਸ ਸਮੇਂ ਬੇਕਾਬੂ ਹੋਏ ਆਟੋ ਨੇ ਉਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪਾਕਿਸਤਾਨ ਦੇ ਸਭ ਤੋਂ ਲੰਮੇ ਵਿਅਕਤੀ ਜ਼ਿਆ ਰਸ਼ੀਦ ਦੀ ਹੋਈ ਮੌਤ, 8 ਫੁੱਟ 2.5 ਇੰਚ ਸੀ ਕੱਦ

ਮ੍ਰਿਤਕ ਬੱਚੇ ਦੀ ਮਾਤਾ ਸੁਨਮ ਪਾਂਡੇ ਦਾ ਰੋ-ਰੋ ਬੁਰਾ ਹਾਲ ਸੀ, ਉਥੇ ਹੀ ਉਨ੍ਹਾਂ ਨੇ ਪੁਲਸ ਨੂੰ ਇਸ ਸਬੰਧੀ ਕੋਈ ਕਾਰਵਾਈ ਨਾ ਕਰਨ ਦਾ ਬਿਆਨ ਵੀ ਦਿੱਤਾ। ਪਤਾ ਲੱਗਾ ਹੈ ਕਿ ਮ੍ਰਿਤਕ ਬੱਚਾ ਦੇ ਪਰਿਵਾਰ ਵਾਲੇ ਕਿਸੇ ਹੋਰ ਸੂਬੇ ਵਿਚੋਂ ਰਹਿਣ ਵਾਲੇ ਹਨ ਜੋ ਕਿ ਇਸ ਸਮੇਂ ਅੰਮ੍ਰਿਤਸਰ ਵਿਖੇ ਰਹਿ ਰਹੇ ਸਨ। ਘਟਨਾ ਥਾਣਾ ਡੀ ਡਿਵੀਜਨ ਅਧੀਨ ਆਉਦੇ ਇਨਰ ਸਰਕੂਲਰ ਰੋਡ ’ਤੇ ਵਾਪਰੀ ਹੈ। ਦੁਪਹਿਰ 1 ਵਜੇ ਦੇ ਕਰੀਬ ਪਰਿਵਾਰ ਅਤੇ ਲੋਕਾਂ ਨੇ ਨਮ ਅੱਖਾਂ ਨਾਲ ਬੱਚੇ ਦਾ ਅੰਤਿਮ ਸਸਕਾਰ ਕੀਤਾ।

ਇਹ ਵੀ ਪੜ੍ਹੋ- ਨਸ਼ੇ ਦੇ ਦੈਂਤ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, 24 ਸਾਲਾ ਨੌਜਵਾਨ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News