ਪੰਜਾਬ 'ਚ ਸਕੂਲ ਦਾ ਸ਼ਰਮਨਾਕ ਕਾਰਾ, ਮਾਸੂਮ ਨੂੰ ਸਕੂਲੋਂ ਕੱਢਿਆ ਬਾਹਰ, ਵਜ੍ਹਾ ਕਰੇਗੀ ਹੈਰਾਨ
Thursday, Dec 05, 2024 - 03:05 PM (IST)
ਹੁਸ਼ਿਆਰਪੁਰ/ਮਾਹਿਲਪੁਰ- ਇਥੋਂ ਦੇ ਮਾਹਿਲਪੁਰ ਤੋਂ ਇਕ ਨਿੱਜੀ ਸਕੂਲ ਦਾ ਸ਼ਰਮਨਾਕ ਕਾਰਾ ਸਾਹਮਣੇ ਆਇਆ ਹੈ। ਦਰਅਸਲ ਮਾਹਿਲਪੁਰ ਦੇ ਨਿੱਜੀ ਸਕੂਲ ਦਿੱਲੀ ਇੰਟਰ ਨੈਸ਼ਨਲ ਸਕੂਲ ਵਿਚ ਪੜ੍ਹਨ ਵਾਲੀ ਬੱਚੀ ਨੂੰ ਫ਼ੀਸ ਜਮ੍ਹਾ ਨਾ ਕਰਵਾਉਣ ਨੂੰ ਲੈ ਕੇ ਅਧਿਆਪਕਾ ਵੱਲੋਂ ਸਕੂਲ ਵਿਚੋਂ ਬਾਹਰ ਕੱਢ ਦਿੱਤਾ ਗਿਆ। ਸਕੂਲ 'ਤੇ ਗੰਭੀਰ ਇਲਜ਼ਾਮ ਲਾਏ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਅਧਿਆਪਕ ਨੇ ਬਾਂਹ ਤੋਂ ਫੜ ਕੇ ਬੱਚੀ ਨੂੰ ਸਕੂਲ ਵਿਚੋਂ ਬਾਹਰ ਕੱਢਿਆ। ਇਸ ਦੀ ਸ਼ਿਕਾਇਤ ਪਰਿਵਾਰ ਵੱਲੋਂ ਥਾਣਾ ਮਾਹਿਲਪੁਰ ਅਤੇ ਐੱਸ. ਡੀ. ਐੱਮ. ਦਫ਼ਤਰ ਵਿਚ ਕੀਤੀ ਗਈ ਹੈ।
ਇਹ ਵੀ ਪੜ੍ਹੋ- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ 'ਚ ਸੁਖਬੀਰ ਬਾਦਲ ਨੇ ਕੀਤੀ ਸੇਵਾ, ਧੀਆਂ ਸਣੇ ਪੁੱਤਰ ਵੀ ਆਇਆ ਨਜ਼ਰ
ਜਾਣਕਾਰੀ ਅਨੁਸਾਰ ਪੂਜਾ ਰਾਣੀ ਪਤਨੀ ਜੋਤੀ ਬ੍ਰਹਮਾ ਸਰੂਪ ਬਾਲੀ ਵਾਸੀ ਮਾਹਿਲਪੁਰ ਜੋਕਿ ਐੱਸ. ਡੀ. ਐੱਮ. ਦਫ਼ਤਰ ਗੜ੍ਹਸ਼ੰਕਰ 'ਚ ਕੰਮ ਕਰਦੀ ਔਰਤ ਨੇ ਐੱਸ. ਡੀ. ਐੱਮ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ 4 ਸਾਲਾ ਬੇਟੀ ਪ੍ਰੀਸ਼ਾ ਦਿੱਲੀ ਇੰਟਰਨੈਸ਼ਨਲ ਸਕੂਲ ਮਾਹਿਲਪੁਰ ਬ੍ਰਾਂਚ ਦੀ ਨਰਸਰੀ 'ਚ ਪੜ੍ਹਦੀ ਹੈ। ਉਸ ਨੇ ਦੱਸਿਆ ਕਿ ਉਸ ਨੇ ਅਪਰੈਲ ਮਹੀਨੇ ਸਕੂਲ ਵਿੱਚ ਦਾਖ਼ਲੇ ਸਮੇਂ ਦਾਖ਼ਲਾ ਫ਼ੀਸ ਅਤੇ ਹੋਰ ਖ਼ਰਚੇ ਅਦਾ ਕੀਤੇ ਸਨ।
ਇਹ ਵੀ ਪੜ੍ਹੋ- NRIs ਨੂੰ ਲੈ ਕੇ ਅਹਿਮ ਖ਼ਬਰ, ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਸਖ਼ਤ ਹਦਾਇਤਾਂ ਜਾਰੀ
ਇਹ ਵੀ ਪੜ੍ਹੋ- ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਚੌੜਾ ਦੀ ਪਤਨੀ ਆਈ ਮੀਡੀਆ ਸਾਹਮਣੇ, ਕਰ 'ਤੇ ਵੱਡੇ ਖ਼ੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8