ਹੱਸਦਾ-ਖੇਡਦਾ ਉਜੜਿਆ ਪਰਿਵਾਰ, ਬਲਾਚੌਰ ਵਿਖੇ ਮਾਪਿਆਂ ਦੇ 4 ਸਾਲਾ ਇਕਲੌਤੇ ਪੁੱਤ ਦੀ ਛੱਤ ਤੋਂ ਡਿੱਗਣ ਕਾਰਨ ਮੌਤ

Monday, Jan 30, 2023 - 01:31 PM (IST)

ਹੱਸਦਾ-ਖੇਡਦਾ ਉਜੜਿਆ ਪਰਿਵਾਰ, ਬਲਾਚੌਰ ਵਿਖੇ ਮਾਪਿਆਂ ਦੇ 4 ਸਾਲਾ ਇਕਲੌਤੇ ਪੁੱਤ ਦੀ ਛੱਤ ਤੋਂ ਡਿੱਗਣ ਕਾਰਨ ਮੌਤ

ਬਲਾਚੌਰ/ਪੋਜੇਵਾਲ (ਕਟਾਰੀਆ)- ਬਲਾਚੌਰ ਅਧੀਨ ਪੈਂਦੇ ਨਵਾਂ ਪਿੰਡ ਟੱਪਰੀਆਂ ਵਿਖੇ ਮਕਾਨ ਦੀ ਛੱਤ ਤੋਂ ਚਾਰ ਸਾਲਾ ਬੱਚੇ ਦੇ ਡਿੱਗਣ ਕਾਰਨ ਮੌਤ ਹੋ ਗਈ। ਉਕਤ ਬੱਚਾ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਾਣਕਾਰੀ ਮੁਤਾਬਕ ਰਾਘਵ ਭੂੰਬਲਾ 4 ਸਾਲਾ ਪੁੱਤਰ ਅਮਨਦੀਪ ਭੂੰਬਲਾ ਹੋਰ ਬੱਚਿਆਂ ਦੇ ਮਗਰ ਘਰ ਦੀ ਛੱਤ ’ਤੇ ਚੜ੍ਹ ਗਿਆ ਅਤੇ ਬੱਚੇ ਖੇਡ ਰਹੇ ਸਨ। ਇਸ ਦੌਰਾਨ ਰਾਘਵ ਅਚਾਨਕ ਹੇਠਾਂ ਡਿੱਗਿਆ ਅਤੇ ਉਸ ਦੇ ਗੰਭੀਰ ਸੱਟਾਂ ਲੱਗ ਗਈਆਂ।

ਮੌਕੇ 'ਤੇ ਪਰਿਵਾਰ ਵੱਲੋਂ ਉਸ ਨੂੰ ਤੁਰੰਤ ਬਲਾਚੌਰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ, ਜਿੱਥੇ ਉਸ ਦੀ ਹਾਲਤ ਹੋਰ ਖਰਾਬ ਹੋਣ ਕਾਰਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ। ਪਿੰਡ ਵਿਚ ਗਮਗੀਨ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ :  CM ਭਗਵੰਤ ਮਾਨ ਦਾ ਵਿਰੋਧੀਆਂ ਨੂੰ ਸਵਾਲ, ਪੰਜਾਬ ’ਤੇ ਕਿਵੇਂ ਚੜ੍ਹਿਆ 3 ਲੱਖ ਕਰੋੜ ਦਾ ਕਰਜ਼ਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News