ਚਾਈਂ-ਚਾਈਂ ਸਕੂਲ ਭੇਜੇ ਜਿਗਰ ਦੇ ਟੋਟੇ ਦੀ ਪਰਤੀ ਲਾਸ਼, 4 ਸਾਲਾ ਪੁੱਤ ਦਾ ਹਾਲ ਵੇਖ ਮਾਪਿਆਂ ਦਾ ਨਿਕਲਿਆ ਤ੍ਰਾਹ

Wednesday, Sep 27, 2023 - 05:31 AM (IST)

ਚਾਈਂ-ਚਾਈਂ ਸਕੂਲ ਭੇਜੇ ਜਿਗਰ ਦੇ ਟੋਟੇ ਦੀ ਪਰਤੀ ਲਾਸ਼, 4 ਸਾਲਾ ਪੁੱਤ ਦਾ ਹਾਲ ਵੇਖ ਮਾਪਿਆਂ ਦਾ ਨਿਕਲਿਆ ਤ੍ਰਾਹ

ਗੁਰਦਾਸਪੁਰ (ਗੁਰਪ੍ਰੀਤ ਸਿੰਘ): ਸਥਾਨਕ ਕਸਬੇ ਦੇ ਇਕ ਨਿੱਜੀ ਸਕੂਲ ਵਿਚ ਪੜ੍ਹਦੇ ਚਾਰ ਸਾਲਾ ਬੱਚੇ ਦੀ ਆਪਣੇ ਘਰ ਤੋਂ ਸਕੂਲ ਜਾਣ ਵਾਲੇ ਟੈਂਪੂ ਹੇਠ ਆ ਕੇ ਹੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਰਹੂਮ ਰਿਚਰਡ ਮਸੀਹ ਪੁੱਤਰ ਰਾਜੂ ਮਸੀਹ ਪਿੰਡ ਤਲਵੰਡੀ ਦਾ ਰਹਿਣ ਵਾਲਾ ਸੀ। ਉਹ ਐੱਲ.ਕੇ.ਜੀ. ਦਾ ਵਿਦਿਆਰਥੀ ਸੀ ਤੇ ਰੋਜ਼ਾਨਾ ਆਪਣੇ ਪਿੰਡ ਤੋਂ ਇਕ ਨਿਜੀ ਟੈਂਪੂ ਰਾਹੀਂ ਕਾਹਨੂੰਵਾਨ ਦੇ ਸਕੂਲ ਵਿਚ ਪੜ੍ਹਨ ਲਈ ਆਉਂਦਾ ਸੀ।

ਇਹ ਖ਼ਬਰ ਵੀ ਪੜ੍ਹੋ - ਖੁਸ਼ੀਆਂ ਨੂੰ ਲੱਗੀ ਸਿਓਂਕ! ਧੀ ਦੇ ਵਿਆਹ ਲਈ ਬੈਂਕ 'ਚ ਰੱਖੇ ਲੱਖਾਂ ਰੁਪਏ ਕਢਵਾਉਣ ਗਈ ਮਾਂ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

ਬੀਤੇ ਦਿਨ ਜਦੋਂ ਇਹ ਵਿਦਿਆਰਥੀ ਸਵੇਰ ਸਮੇਂ ਟੈਂਪੂ ਵਿਚ ਸਵਾਰ ਹੋ ਕੇ ਸਕੂਲ ਲਈ ਚੱਲਿਆ ਤਾਂ ਘਰ ਤੋਂ ਕੁਝ ਦੂਰੀ ਤੇ ਹੀ ਇਹ ਟੈਂਪੂ ਸੜਕ 'ਤੇ ਹਾਦਸਾਗ੍ਰਸਤ ਹੋ ਗਿਆ। ਜਿਸ ਕਾਰਨ ਰਿਚਰਡ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਹ ਜ਼ਖਮਾਂ ਦੀ ਤਾਬ ਨਾਂ ਝੱਲਦਾ ਹੋਇਆ ਆਪਣੇ ਸੁਆਸ ਤਿਆਗ ਗਿਆ। ਇਸ ਘਟਨਾ ਬਾਰੇ ਸਕੂਲ ਅਤੇ ਮਰਹੂਮ ਬੱਚੇ ਦੇ ਮਾਪਿਆਂ ਵੱਲੋਂ ਪ੍ਰਸ਼ਾਸਨ ਨੂੰ ਕੋਈ ਸੂਚਨਾ ਨਹੀਂ ਦਿੱਤੀ ਗਈ ਪਰ ਜਦੋਂ ਇਸ ਦੀ ਸੂਚਨਾ ਜ਼ਿਲ੍ਹਾ ਚਾਇਲਡ ਪ੍ਰੋਟੈਕਸ਼ਨ ਵਿਭਾਗ ਨੂੰ ਮਿਲੀ ਤਾਂ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਗਠਿਤ ਕਮੇਟੀ ਕੀਤੀ ਸਮੇਤ ਸਕੂਲ ਵਿਖੇ ਪਹੁੰਚ ਕੇ ਇਸ ਘਟਨਾ ਬਾਰੇ ਬਰੀਕੀ ਨਾਲ ਜਾਂਚ ਕੀਤੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ 'ਚ ਵੱਡੇ ਪੱਧਰ 'ਤੇ ਹੋਈਆਂ ਬਦਲੀਆਂ, 19 DSP ਕੀਤੇ ਇੱਧਰੋਂ-ਉੱਧਰ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚਾਈਲਡ ਪ੍ਰੋਜੈਕਟ ਅਫ਼ਸਰ ਸੁਨੀਲ ਜੋਸ਼ੀ, ਟਰੈਫਿਕ ਅਧਿਕਾਰੀ ਅਜੇ ਕੁਮਾਰ ਅਤੇ ਟਰਾਂਸਪੋਰਟ ਵਿਭਾਗ ਦੇ ਨੁਮਾਇੰਦੇ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਦਾ ਡਿਪਟੀ ਕਮਿਸ਼ਨ ਗੁਰਦਾਸਪੁਰ ਨੇ ਗੰਭੀਰਤਾ ਨਾਲ ਨੋਟਿਸ ਲਿਆ ਸੀ। ਇਸ ਲਈ ਉਨ੍ਹਾਂ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਅਤੇ ਜ਼ਿਲ੍ਹਾ ਟਰੈਫਿਕ ਪੁਲਸ ਵੱਲੋਂ ਨਿਯਤ ਕੀਤੇ ਅਧਿਕਾਰੀ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਹੈ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਹਾਈਕੋਰਟ ਵੱਲੋਂ ਜਾਰੀ ਕੀਤੀ ਸੇਫ ਸਕੂਲ ਵਾਹਨ ਪੋਲਸੀ ਦਾ ਪਾਲਣ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੇ ਤੱਥ ਇਕੱਠੇ ਕੀਤੇ ਜਾ ਰਹੇ ਹਨ ਅਤੇ ਇਹ ਪੜਤਾਲੀਆ ਤੱਥ ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਨਯੋਗ ਹਾਈਕੋਰਟ ਨੂੰ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਸਕੂਲ ਪ੍ਰਬੰਧਕ ਨੂੰ ਬਖਸ਼ਿਆ ਨਹੀਂ ਜਾਵੇਗਾ। 

ਇਹ ਖ਼ਬਰ ਵੀ ਪੜ੍ਹੋ - ਕੈਨੇਡਾ-ਭਾਰਤ ਵਿਵਾਦ ਵਿਚਾਲੇ ਆਸਟ੍ਰੇਲੀਆ ਤੇ ਅਮਰੀਕਾ ਨੇ ਪੰਜਾਬੀਆਂ ਲਈ ਜਾਰੀ ਕੀਤੀਆਂ ਹਦਾਇਤਾਂ

ਇਸ ਸਬੰਧੀ ਜਦੋਂ ਸਕੂਲ ਪ੍ਰਿੰਸੀਪਲ ਮੈਡਮ ਸੈਲਵਮ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਸਕੂਲ ਵਿਚ ਵਿਦਿਆਰਥੀ ਭੇਜਣੇ ਅਤੇ ਵਾਪਸ ਲਿਜਾਉਣੇ ਮਾਪਿਆਂ ਦੀ ਡਿਊਟੀ ਹੈ, ਸਕੂਲ ਦੀ ਕੋਈ ਵੀ ਟਰਾਂਸਪੋਰਟ ਨਹੀਂ ਹੈ। ਸਕੂਲ ਤੋਂ ਬਾਹਰ ਸੜਕ ਉੱਤੇ ਵਾਪਰਨ ਵਾਲੀਆਂ ਘਟਨਾਵਾਂ ਲਈ ਵਾਹਨ ਚਾਲਕ ਅਤੇ ਇਨ੍ਹਾਂ ਵਾਹਨਾਂ ਦਾ ਪ੍ਰਬੰਧ ਕਰਨ ਵਾਲੇ ਲੋਕ ਜ਼ਿੰਮੇਵਾਰ ਹਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News