ਸਮਰਾਲਾ : ਚਮੋਲੀ ''ਚ ਆਏ ਹੜ੍ਹ ਕਾਰਨ ਪਿੰਡ ਪੂਰਬਾ ਦੇ 4 ਨੌਜਵਾਨ ਲਾਪਤਾ, ਇਲਾਕੇ ''ਚ ਸੋਗ ਦੀ ਲਹਿਰ
Monday, Feb 08, 2021 - 04:35 PM (IST)
ਸਮਰਾਲਾ (ਗਰਗ) : ਉੱਤਰਾਖੰਡ ਦੇ ਚਮੋਲੀ 'ਚ ਐਤਵਾਰ ਨੂੰ ਗਲੇਸ਼ੀਅਰ ਟੁੱਟਣ ਮਗਰੋਂ ਆਏ ਹੜ੍ਹ ਕਾਰਨ ਸਮਰਾਲਾ ਦੇ ਪਿੰਡ ਪੂਰਬਾ ਦੇ 4 ਨੌਜਵਾਨ ਲਾਪਤਾ ਹੋ ਗਏ। ਇਸ ਪਿੰਡ 'ਚੋਂ ਅੱਧੀ ਦਰਜਨ ਦੇ ਕਰੀਬ ਨੌਜਵਾਨ ਪਿਛਲੇ ਲੰਬੇ ਸਮੇਂ ਤੋਂ ਇੱਥੇ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਜਾਂਦੇ ਸਨ।
ਇਹ ਵੀ ਪੜ੍ਹੋ : ਅੱਜ 'ਨਵਜੋਤ ਸਿੱਧੂ' ਬਾਰੇ ਅਹਿਮ ਫ਼ੈਸਲਾ ਲੈ ਸਕਦੀ ਹੈ ਕਾਂਗਰਸ ਹਾਈਕਮਾਨ, ਮਿਲ ਸਕਦਾ ਹੈ ਇਹ ਅਹੁਦਾ
ਬਲਾਕ ਸੰਮਤੀ ਸਮਰਾਲਾ ਦੇ ਚੇਅਰਮੈਨ ਅਜਮੇਰ ਸਿੰਘ ਪੂਰਬਾ ਅਤੇ ਪਿੰਡ ਪੂਰਬਾ ਦੇ ਸਰਪੰਚ ਜਗਰੂਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੁਲਬੀਰ ਸਿੰਘ (28) ਪੁੱਤਰ ਬਹਾਦਰ ਸਿੰਘ, ਸੁਖਵਿੰਦਰ ਸਿੰਘ (45) ਪੁੱਤਰ ਰਾਮ ਆਸਰਾ, ਕੇਵਲ ਸਿੰਘ (45) ਪੁੱਤਰ ਕਰਨੈਲ ਸਿੰਘ ਅਤੇ ਸੁਖਵਿੰਦਰ ਸਿੰਘ (47) ਪੁੱਤਰ ਜਵਾਲਾ ਸਿੰਘ ਲਾਪਤਾ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ : ਇੰਗਲੈਂਡ ਤੋਂ ਆਏ ਜੋੜੇ ਦੀ ਦਰਦਨਾਕ ਹਾਦਸੇ ਦੌਰਾਨ ਮੌਤ, ਮੱਥਾ ਟੇਕ ਕੇ ਘਰ ਵਾਪਸ ਪਰਤ ਰਿਹਾ ਸੀ ਪਰਿਵਾਰ
ਇਨ੍ਹਾਂ ਦੇ ਨਾਲ ਦੇ ਸਾਥੀ ਨਾਇਬ ਸਿੰਘ ਪੁੱਤਰ ਕਰਨੈਲ ਸਿੰਘ, ਹਰਪਾਲ ਸਿੰਘ ਪੁੱਤਰ ਬਹਾਦਰ ਸਿੰਘ ਹੋਰਾਂ ਨਾਲ ਪਰਿਵਾਰਕ ਮੈਂਬਰਾਂ ਦੀ ਲਗਾਤਾਰ ਗੱਲਬਾਤ ਹੋ ਰਹੀ ਹੈ। ਇਸ ਮੌਕੇ ਨਾਇਬ ਸਿੰਘ ਨੇ ਫੋਨ 'ਤੇ ਗੱਲਬਾਤ ਕਰਦਿਆਂ ਦੱਸਿਆ ਐਤਵਾਰ ਹੋਣ ਕਾਰਨ ਉਨ੍ਹਾਂ ਦੋਹਾਂ ਨੇ ਕੰਮ ਤੋਂ ਛੁੱਟੀ ਕਰ ਲਈ ਸੀ, ਜਦੋਂ ਕਿ ਉਨ੍ਹਾਂ ਦੇ 4 ਸਾਥੀ ਕੰਮ 'ਤੇ ਚਲੇ ਗਏ ਅਤੇ ਕੁਦਰਤ ਦੇ ਇਸ ਹਾਦਸੇ ਦਾ ਸ਼ਿਕਾਰ ਹੋ ਗਏ।
ਇਹ ਵੀ ਪੜ੍ਹੋ : ਲਾਲ ਕਿਲ੍ਹੇ 'ਤੇ ਹਿੰਸਾ ਮਾਮਲੇ 'ਚ ਦਿੱਲੀ ਪੁਲਸ ਦੀ ਚੰਡੀਗੜ੍ਹ 'ਚ ਵੱਡੀ ਕਾਰਵਾਈ, ਇਕ ਨੂੰ ਦਬੋਚਿਆ
ਇਸ ਸਮੇਂ ਤਹਿਸੀਲ ਸਮਰਾਲਾ ਦੇ ਪਿੰਡ ਪੂਰਬਾ 'ਚ ਸੋਗ ਦੀ ਲਹਿਰ ਹੈ। ਪਿੰਡ ਵਾਸੀਆਂ ਵੱਲੋਂ ਇਨ੍ਹਾਂ ਦੇ ਸਹੀ-ਸਲਾਮਤ ਹੋਣ ਦੀਆਂ ਦੀਆਂ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ।