40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ

01/05/2018 7:42:01 AM

ਕਪੂਰਥਲਾ, (ਭੂਸ਼ਣ)- ਥਾਣਾ ਸਦਰ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਮੁਲਜ਼ਮ ਨੂੰ ਕਾਬੂ ਕਰ ਕੇ ਉਸ ਤੋਂ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਥਾਣਾ ਸਦਰ ਕਪੂਰਥਲਾ ਦੇ ਐੱਸ. ਐੱਚ. ਓ. ਪਰਮਿੰਦਰ ਸਿੰਘ ਨੇ ਪੁਲਸ ਪਾਰਟੀ ਦੇ ਨਾਲ ਪਿੰਡ ਲਖਨ ਕਲਾਂ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ, ਇਸ ਦੌਰਾਨ ਜਦੋਂ ਇਕ ਪਲਾਸਟਿਕ ਦੀ ਕੇਨੀ ਚੁੱਕੇ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰ ਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ। ਪੁੱਛਗਿੱਛ ਦੌਰਾਨ ਉਕਤ ਮੁਲਜ਼ਮ ਨੇ ਆਪਣਾ ਨਾਂ ਸੁੱਖਾ ਸਿੰਘ ਪੁੱਤਰ ਗਜਨ ਸਿੰਘ ਵਾਸੀ ਪਿੰਡ ਬੂਟਾ ਦੱਸਿਆ। ਮੁਲਜ਼ਮ ਤੋਂ ਬਰਾਮਦ ਪਲਾਸਟਿਕ ਦੀ ਕੇਨੀ ਵਿਚੋਂ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ ਅਤੇ ਬਰਾਮਦ ਸ਼ਰਾਬ ਕਿਸੇ ਖਾਸ ਗਾਹਕ ਨੂੰ ਦੇਣ ਜਾ ਰਿਹਾ ਸੀ।  


Related News