ਚੰਡੀਗੜ੍ਹ ''ਚ 40 ਬੱਸਾਂ ਉਤਾਰਨ ਦੀ ਤਿਆਰੀ ''ਚ ਪ੍ਰਸ਼ਾਸਨ
Wednesday, Jun 12, 2019 - 03:45 PM (IST)
ਚੰਡੀਗੜ੍ਹ : ਸ਼ਹਿਰ ਦੀਆਂ ਸੜਕਾਂ 'ਤੇ ਵਧ ਰਹੇ ਪ੍ਰਦੂਸ਼ਣ ਨੂੰ ਘਟਾਉਣ ਦੀ ਦਿਸ਼ਾ 'ਚ ਚੰਡੀਗੜ੍ਹ ਪ੍ਰਸ਼ਾਸਨ ਜਲਦ ਹੀ ਇਲੈਕਟ੍ਰਾਨਿਕ ਬੱਸਾਂ ਚਲਾਉਣ ਜਾ ਰਿਹਾ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ 40 ਬੱਸਾਂ ਖਰੀਦਣ ਲਈ ਪਲਾਨ ਤਿਆਰ ਕਰ ਲਿਆ ਹੈ। ਬੱਸਾਂ ਖਰੀਦਣ ਦੀ ਪ੍ਰਕਿਰਿਆ ਨੂੰ ਆਖਰੀ ਰੂਪ ਦੇ ਦਿੱਤਾ ਜਾਵੇਗਾ। ਦੱਸ ਦੇਈਏ ਕਿ ਕੇਂਦਰ ਵਲੋਂ ਚੰਡੀਗੜ੍ਹ ਨੂੰ ਇਲੈਕਟ੍ਰਿਕ ਬੱਸਾਂ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਪ੍ਰਸ਼ਾਸਨ ਨੇ ਹੁਣ ਖੁਦ ਇਨ੍ਹਾਂ ਬੱਸਾਂ ਨੂੰ ਖਰੀਦਣ ਦਾ ਫੈਸਲਾ ਲਿਆ ਹੈ ਯੂ. ਟੀ. ਟਰਾਂਸਪੋਰਟ ਸਕੱਤਰ ਡਾ. ਅਜੇ ਸਿੰਗਲਾ ਨੇ ਦੱਸਿਆ ਕਿ ਮੰਤਰਾਲੇ ਨੇ ਉਨ੍ਹਾਂ ਨੂੰ ਪ੍ਰਾਜੈਕਟ ਲਈ ਫੰਡਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਪਰ ਪ੍ਰਸ਼ਾਸਨ ਨੇ ਦੁਬਾਰਾ ਆਪਣੇ ਫੰਡ ਨਾਲ ਇਸ ਪ੍ਰਾਜੈਕਟ ਨੂੰ ਪੂਰਾ ਕਰਨ ਦਾ ਵਿਚਾਰ ਕੀਤਾ ਹੈ।