ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ (ਵੀਡੀਓ)

Tuesday, Jul 21, 2026 - 02:35 PM (IST)

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ (ਵੀਡੀਓ)

ਅੰਮ੍ਰਿਤਸਰ- ਸਰਹੱਦ ਪਾਰ ਤੋਂ ਚੱਲ ਰਹੇ ਨਸ਼ੇ ਅਤੇ ਹਥਿਆਰਾਂ ਦੇ ਨੈੱਟਵਰਕ 'ਤੇ ਨਕੇਲ ਕੱਸਣ ਲਈ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਸ ਨੇ ਜ਼ਿਲ੍ਹੇ ਭਰ 'ਚ ਇੱਕੋ ਦਿਨ 'ਚ ਛਾਪੇਮਾਰੀ ਕਰਕੇ ਕਰੀਬ 40 ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਨੂੰ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ 'ਤੇ ਇੱਕ ਵੱਡੀ ਕਾਰਵਾਈ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ

 ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਸ ਦੀਆਂ ਕਈ ਟੀਮਾਂ ਸਵੇਰ ਤੋਂ ਹੀ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੇ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੀਆਂ ਹਨ। ਇਸ ਕਾਰਵਾਈ ਦੌਰਾਨ ਇੱਕ ਵੱਡੇ ਨਸ਼ਾ ਤਸਕਰ ਸੁਖਦੇਵ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਕਈ ਹੋਰ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਹੁਣ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ: ਜਾਨਲੇਵਾ ਬਿਮਾਰੀ ਕਾਰਨ 194 ਪਿੰਡ ਹਾਈ ਰਿਸਕ ਖੇਤਰ ਘੋਸ਼ਿਤ, ਪੁਰਸ਼-ਔਰਤਾਂ ਨਾਲ ਬੱਚੇ ਵੀ ਜਕੜੇ

ਡੀਆਈਜੀ ਨੇ ਦੱਸਿਆ ਕਿ ਸਰਹੱਦੀ ਪਿੰਡ ਮਹਾਵਾ ਅਤੇ ਨੇਸ਼ਟਾ ਡਰੋਨ ਰਾਹੀਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਲਈ ਹੌਟਸਪੌਟ ਮੰਨੇ ਜਾਂਦੇ ਹਨ। ਇਸ ਲਈ, ਪੁਲਸ ਨੇ ਇਨ੍ਹਾਂ ਖੇਤਰਾਂ ਵਿੱਚ ਵਿਸ਼ੇਸ਼ ਨਿਗਰਾਨੀ ਵਧਾ ਦਿੱਤੀ ਹੈ। ਸਰਹੱਦ ਪਾਰ ਤੋਂ ਚੱਲ ਰਹੇ ਤਸਕਰੀ ਨੈੱਟਵਰਕ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਇਨ੍ਹਾਂ ਪਿੰਡਾਂ ਵਿੱਚ ਨਿਯਮਿਤ ਤੌਰ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਇਹ ਕਾਰਵਾਈ ਤਸਕਰੀ ਦੇ ਗਿਰੋਹਾਂ ਦੀ ਲੱਕ  ਤੋੜਨ ਲਈ ਕੀਤੀ ਗਈ ਹੈ।

ਇਹ ਵੀ ਪੜ੍ਹੋ-ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News