ਵੱਡੀ ਖ਼ਬਰ : ਭਾਰਤ-ਪਾਕਿ ਸਰਹੱਦ ਨੇੜਿਓਂ BSF ਦੇ ਜਵਾਨਾਂ ਨੇ ਫੜ੍ਹੀ 40 ਕਿੱਲੋ ਹੈਰੋਇਨ, ਤਸਕਰ ਹੋਏ ਫ਼ਰਾਰ (ਤਸਵੀਰਾਂ)

08/21/2021 8:53:04 AM

ਗੁਰਦਾਸਪੁਰ (ਹਰਮਨ) : ਇੱਥੇ ਭਾਰਤ-ਪਾਕਿਸਤਾਨ ਸਰਹੱਦ 'ਤੇ ਬੀਤੀ ਰਾਤ ਬੀ. ਐੱਸ. ਐੱਫ. ਦੀ 73 ਬਟਾਲੀਅਨ ਨੂੰ ਪੰਜ ਗਰਾਈਂ ਪੋਸਟ 'ਤੇ ਵੱਡੀ ਸਫ਼ਲਤਾ ਹਾਸਲ ਹੋਈ ਹੈ। ਬੀ. ਐਸ. ਐਫ. ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਵੱਲੋਂ ਭਾਰਤ ਵਾਲੇ ਪਾਸੇ ਭੇਜੀ ਜਾ ਰਹੀ 40 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : ਸਰਕਾਰੀ ਕਾਲਜਾਂ 'ਚ ਦਾਖ਼ਲੇ ਦੇ ਇੱਛੁਕ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਦਿੱਤੀ ਇਹ ਰਾਹਤ

PunjabKesari

ਜਾਣਕਾਰੀ ਦਿੰਦੇ ਹੋਏ ਬੀ. ਐਸ. ਐਫ.  ਅਧਿਕਾਰੀਆਂ ਨੇ ਦੱਸਿਆ ਕਿ ਰਾਤ ਸਮੇਂ ਬਾਰਡਰ ਪਿੱਲਰ 57/2 ਪਾਕਿਸਤਾਨੀ ਪੋਸਟ ਦਾਊਦ ਦੇ ਨੇੜੇ ਪਾਕਿਸਤਾਨੀ ਤਸਕਰਾਂ ਵੱਲੋਂ ਕੰਡਿਆਲੀ ਤਾਰ ਵਿੱਚ ਇੱਕ ਪਾਈਪ ਪਾ ਕੇ ਭਾਰਤ ਵਾਲੇ ਪਾਸੇ ਹੈਰੋਇਨ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।

PunjabKesari

ਇਹ ਵੀ ਪੜ੍ਹੋ : ਅਹਿਮ ਖ਼ਬਰ : 'ਕੈਪਟਨ' ਨੇ ਤੁਰੰਤ ਮੰਨੀ ਨਵਜੋਤ ਸਿੱਧੂ ਦੀ ਮੰਗ, ਮੰਤਰੀਆਂ ਨੂੰ ਨਿਰਦੇਸ਼ ਦਿੰਦਿਆਂ ਲਾਈ ਖ਼ਾਸ ਡਿਊਟੀ

PunjabKesari

ਇਸ ਦੌਰਾਨ ਬੀ. ਐਸ. ਐਫ. ਦੇ ਜਵਾਨਾਂ ਨੇ ਤੁਰੰਤ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜਵਾਨਾਂ ਵੱਲੋਂ ਕਰੀਬ 62 ਗੋਲੀਆਂ ਚਲਾਈਆਂ ਗਈਆਂ ਅਤੇ ਪਾਕਿਸਤਾਨੀ ਤਸਕਰ ਹਨ੍ਹੇਰੇ ਦਾ ਫ਼ਾਇਦਾ ਚੁੱਕ ਕੇ ਭੱਜ ਗਏ। ਉਪਰੰਤ ਪੁਲਸ ਅਤੇ ਬੀ. ਐਸ. ਐਫ. ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਕੁੱਲ 40 ਕਿੱਲੋ ਹੈਰੋਇਨ ਬਰਾਮਦ ਹੋਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News