ਮੋਗਾ ਪੁਲਸ ਦੀ ਵੱਡੀ ਕਾਰਵਾਈ, ਨਸ਼ਾ ਸਮੱਗਲਰ ਦੋ ਭਰਾਵਾਂ ਦੀ 40 ਲੱਖ ਦੀ ਪ੍ਰਾਪਰਟੀ ‘ਸੀਲ’
Tuesday, Feb 20, 2024 - 06:28 PM (IST)
ਮੋਗਾ (ਅਜ਼ਾਦ, ਗੋਪੀ ਰਾਊਕੇ) : ਨਸ਼ਾ ਸਮੱਗਲਰਾਂ ਵਿਰੁੱਧ ਕੰਪੀਟਿਟ ਅਥਾਰਟੀ ਦਿੱਲੀ ਦੇ ਹੁਕਮਾਂ ’ਤੇ ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ ਮੋਗਾ ਜ਼ਿਲ੍ਹੇ ਦੇ ਥਾਣਾ ਕੋਟਈਸੇ ਖਾਂ ਅਧੀਨ ਪੈਂਦੇ ਪਿੰਡ ਦੌਲੇਵਾਲਾ ਦੇ ਦੋ ਕਥਿਤ ਨਸ਼ਾ ਸਮੱਗਲਰ ਭਰਾਵਾਂ ਅਤੇ ਇਕ ਮਹਿਲਾ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ ਜਿਸ ਵਿਚ ਉਨ੍ਹਾਂ ਦੀ ਲੱਖਾਂ ਰੁਪਏ ਦੀ ਪ੍ਰਾਪਰਟੀ ਜ਼ਬਤ ਕੀਤੀ ਹੈ। ਇਸ ਤੋਂ ਪਹਿਲਾਂ ਵੀ ਇਸੇ ਪਿੰਡ ਦੇ ਕਈ ਹੋਰਨਾਂ ਕਥਿਤ ਸਮੱਗਲਰਾਂ ਵਿਰੁੱਧ ਵੀ ਪੁਲਸ ਵਿਭਾਗ ਨੇ ਇਸ ਤਰ੍ਹਾਂ ਦੀਆਂ ਕਰਵਾਈਆਂ ਕੀਤੀਆਂ ਹਨ। ਡੀ. ਐੱਸ. ਪੀ. ਧਰਮਕੋਟ ਅਮਰਜੀਤ ਸਿੰਘ, ਥਾਣਾ ਮੁਖੀ ਜਸਵਿੰਦਰ ਸਿੰਘ ਅਤੇ ਚੌਕੀ ਇੰਚਾਰਜ ਦੌਲੇਵਾਲਾ ਰਘਵਿੰਦਰ ਪ੍ਰਸ਼ਾਦ ਨੇ ਦੱਸਿਆ ਕਿ ਪਿੱਪਲ ਸਿੰਘ, ਗੁਰਦੀਪ ਕੌਰ ਅਤੇ ਪਰਮਜੀਤ ਸਿੰਘ ਪੰਮਾ ਦੀ 40 ਲੱਖ ਦੀ ਪ੍ਰਾਪਰਟੀ ਸੀਲ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਭਰ ਵਿਚ ਸ਼ਨੀਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਉਨ੍ਹਾਂ ਕਿਹਾ ਕਿ ਪਿੱਪਲ ਸਿੰਘ ਅਤੇ ਉਸਦੇ ਭਰਾ ਪਰਮਜੀਤ ਸਿੰਘ ਪੰਮਾ ਤੋਂ ਵੱਖ-ਵੱਖ ਮਾਮਲਿਆਂ ਦੌਰਾਨ ਭਾਰੀ ਮਾਤਰਾ ਵਿਚ ਚੂਰਾ ਪੋਸਤ ਬਰਾਮਦ ਕੀਤਾ ਸੀ। ਉਨ੍ਹਾਂ ਕਿਹਾ ਕਿ ਪਰਮਜੀਤ ਸਿੰਘ ਪੰਮਾ ਅਕਤੂਬਰ 2009 ਤੋਂ ਫਰੀਦਕੋਟ ਜੇਲ੍ਹ ਵਿਖੇ ਨਜ਼ਰਬੰਦ ਹੈ। ਉਨ੍ਹਾਂ ਕਿਹਾ ਕਿ ਕਥਿਤ ਨਸ਼ਾ ਤਸਕਰੀ ਦੇ ਪਿੱਪਲ ਸਿੰਘ ਵਿਰੁੱਧ 11 ਅਤੇ ਪਰਮਜੀਤ ਸਿੰਘ ਵਿਰੁੱਧ 8 ਮਕੁੱਦਮੇ ਵੱਖ-ਵੱਖ ਥਾਣਿਆਂ ਵਿਚ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਸਮੱਗਲਰਾਂ ਵਿਰੁੱਧ ਇਸ ਤਰ੍ਹਾਂ ਦੀ ਕਾਰਵਾਈ ਕੰਪੀਟਿਟ ਅਥਾਰਟੀ ਦਿੱਲੀ ਦੇ ਹੁਕਮਾਂ ’ਤੇ ਜਾਰੀ ਰਹੇਗੀ ਕਿਉਂਕਿ ਪੰਜਾਬ ਦੀ ਜਵਾਨੀ ਨੂੰ ਘੁਣ ਦੀ ਤਰ੍ਹਾਂ ਖਾ ਰਹੇ ਨਸ਼ੇ ਵਿਰੁੱਧ ਹੁਣ ਸਰਕਾਰੀ ਹੁਕਮਾਂ ’ਤੇ ਸਖ਼ਤ ਕਰਵਾਈ ਜਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਸਮੱਗਲਰਾਂ ਦੀਆਂ ਪ੍ਰਾਪਰਟੀਆਂ ਵੀ ਜ਼ਬਤ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਚੁਬਾਰੇ ਚੜ੍ਹ ਕੇ ਤਲਵਾਰ ਨਾਲ ਵੱਢ ਦਿੱਤੀ ਗੁਆਂਢੀ ਦੀ ਧੌਣ, ਕਤਲ ਕਰਨ ਤੋਂ ਬਾਅਦ ਮਾਰੇ ਲਲਕਾਰੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8