ਅਮਰੀਕਾ ਦੇ ਸੁਫ਼ਨੇ ਵਿਖਾ ਕੇ ਦੋ ਪਰਿਵਾਰਾਂ ਦੇ ਖ਼ਰਚਾ ਦਿੱਤੇ 40 ਲੱਖ, ਜਦ ਸਾਹਮਣੇ ਆਈ ਸੱਚਾਈ ਤਾਂ ਉੱਡੇ ਹੋਸ਼

Friday, Aug 16, 2024 - 06:54 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ, ਗੁਪਤਾ, ਜਸਵਿੰਦਰ)- ਟਾਂਡਾ ਉੜਮੁੜ ਦੇ ਪਿੰਡ ਸਲੇਮਪੁਰ ਵਾਸੀ ਦੋ ਨੌਜਵਾਨਾਂ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਇਕ ਟਰੈਵਲ ਏਜੰਟ ਖ਼ਿਲਾਫ਼ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ। ਥਾਣਾ ਮੁਖੀ ਗੁਰਿੰਦਰ ਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪਹਿਲਾ ਮਾਮਲਾ ਗੁਰਬਖ਼ਸ਼ ਸਿੰਘ ਪੁੱਤਰ ਪਿਆਰਾ ਸਿੰਘ ਦੇ ਬਿਆਨ ਦੇ ਆਧਾਰ 'ਤੇ ਪ੍ਰੇਮ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਚੌਲਾਂਗ ਖ਼ਿਲਾਫ਼ ਦਰਜ ਕੀਤਾ ਹੈ, ਜੋ ਜਾਜਾ ਰੋਡ 'ਤੇ ਅਨਾਜ ਮੰਡੀ ਨੇੜੇ ਮਨੂੰ ਫਾਰੇਕਸ ਦੁਕਾਨ ਚਲਾਉਂਦਾ ਹੈ |

ਆਪਣੇ ਬਿਆਨ ਵਿਚ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਇਸ ਵਿਅਕਤੀ ਨੇ ਉਸ ਦੇ ਪੁੱਤਰ ਹਰਮਨਦੀਪ ਸਿੰਘ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 20 ਲੱਖ 49 ਹਜ਼ਾਰ ਰੁਪਏ ਦੀ ਠੱਗੀ ਕੀਤੀ ਹੈ। ਉਸ ਨੇ ਉਸ ਦੇ ਪੁੱਤਰ ਨੂੰ ਅਮਰੀਕਾ ਭੇਜਣ ਦੀ ਬਜਾਏ ਦੁਬਈ ਭੇਜ ਦਿੱਤਾ, ਬਾਅਦ ਵਿਚ ਉਸ ਦੀ ਰਕਮ ਵੀ ਵਾਪਸ ਨਹੀਂ ਕੀਤੀ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਜੱਗੂ ਭਗਵਾਨਪੁਰੀਆ ਗੈਂਗ ਦੇ 4 ਮੈਂਬਰ ਹਥਿਆਰਾਂ ਨਾਲ ਗ੍ਰਿਫ਼ਤਾਰ

ਦੂਜਾ ਮਾਮਲਾ ਕੁਲਦੀਪ ਕੌਰ ਪਤਨੀ ਮਲਕੀਤ ਸਿੰਘ ਦੇ ਬਿਆਨ ਦੇ ਆਧਾਰ 'ਤੇ ਦਰਜ ਕੀਤਾ ਹੈ, ਜਿਸ ਵਿਚ ਉਸ ਨੇ ਦੋਸ਼ ਲਾਇਆ ਕਿ ਪ੍ਰੇਮ ਸਿੰਘ ਨੇ ਉਸ ਦੇ ਪੁੱਤਰ ਅਮ੍ਰਿਤਪਾਲ ਸਿੰਘ ਨੂੰ ਅਮਰੀਕਾ ਭੇਜਣ ਦੀ ਬਜਾਏ ਦੁਬਈ ਭੇਜ ਦਿੱਤਾ ਅਤੇ ਉਸ ਨਾਲ 20 ਲੱਖ 30 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਨੇ ਹੁਣ ਜਾਂਚ ਤੋਂ ਬਾਅਦ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਅਮਰਜੀਤ ਸਿੰਘ ਅਗਲੇਰੀ ਕਾਰਵਾਈ ਕਰ ਰਹੇ ਹਨ।

ਇਹ ਵੀ ਪੜ੍ਹੋ- ਅਣਵਿਆਹਿਆ ਦੱਸ ਕੀਤੀ ਦੋਸਤੀ, ਹੋਟਲ 'ਚ ਲਿਜਾ ਬਣਾਏ ਸਰੀਰਕ ਸੰਬੰਧ, ਜਦ ਪ੍ਰੇਮਿਕਾ ਨੂੰ ਆਇਆ ਪਤਨੀ ਦਾ ਫੋਨ ਤਾਂ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News