ਜਲੰਧਰ ਜ਼ਿਲ੍ਹੇ 'ਚ 'ਕੋਰੋਨਾ' ਦੇ 40 ਨਵੇਂ ਮਾਮਲੇ ਆਏ ਸਾਹਮਣੇ
Wednesday, Jul 22, 2020 - 01:22 PM (IST)
ਜਲੰਧਰ (ਰੱਤਾ) : ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜ਼ਿਲ੍ਹੇ 'ਚ ਕੋਰੋਨਾ ਵਾਇਰਸ ਰੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲਿਆਂ 'ਚ ਬੁੱਧਵਾਰ ਨੂੰ ਜ਼ਿਲ੍ਹੇ ਅੰਦਰ 40 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਸਮੇਂ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਵਿ ਰੋਗੀਆਂ ਦੀ ਗਿਣਤੀ 1769 ਹੋ ਗਈ ਹੈ, ਜਦੋਂ ਕਿ 55 ਫੀਸਦੀ ਮਰੀਜ਼ ਇਲਾਜ ਉਪਰੰਤ ਹਸਪਤਾਲਾਂ ਤੋਂ ਆਪਣੇ ਘਰਾਂ ਨੂੰ ਪਰਤ ਗਏ ਹਨ।
ਇਹ ਵੀ ਪੜ੍ਹੋ : ਕਪੂਰਥਲਾ ਜ਼ਿਲ੍ਹੇ 'ਚ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਮੌਤ, ਬਜ਼ੁਰਗ ਨੇ ਤੋੜਿਆ ਦਮ
ਕਪੂਰਥਲਾ ਜ਼ਿਲ੍ਹੇ 'ਚ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਮੌਤ
ਕੋਰੋਨਾ ਦਾ ਕਹਿਰ ਪੰਜਾਬ 'ਚ ਲਗਾਤਾਰ ਵੱਧਦਾ ਜਾ ਰਿਹਾ ਹੈ। ਇਕ ਪਾਸੇ ਜਿੱਥੇ ਕੋਰੋਨਾ ਪੀੜਤਾਂ 'ਚ ਵਾਧਾ ਹੋ ਰਿਹਾ ਹੈ, ਉਥੇ ਹੀ ਕਈ ਪੀੜਤ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਰਹੇ ਹਨ। ਤਾਜ਼ਾ ਮਾਮਲੇ 'ਚ ਕਪੂਰਥਲਾ ਦੇ ਰਹਿਣ ਵਾਲੇ ਇਕ ਕੋਰੋਨਾ ਪੀੜਤ ਦੀ ਅੱਜ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜ ਕੁਮਾਰ ਸ਼ਰਮਾ (72) ਪੁੱਤਰ ਮਾਥੁਰ ਦਾਸ ਵਾਸੀ ਅਮਨ ਨਗਰ ਕਪੂਰਥਲਾ ਦੇ ਰੂਪ 'ਚ ਹੋਈ ਹੈ। ਉਕਤ ਵਿਅਕਤੀ ਨੇ ਜਲੰਧਰ ਦੇ ਸਿਵਲ ਹਸਪਤਾਲ 'ਚ ਦਮ ਤੋੜਿਆ। ਉਕਤ ਵਿਅਕਤੀ ਨੂੰ ਸਾਹ ਲੈਣ 'ਚ ਤਕਲੀਫ਼ ਹੋਣ ਉਪਰੰਤ ਜਲੰਧਰ ਦੇ ਸਿਵਲ ਹਸਪਤਾਲ 'ਚ ਰੈਫਰ ਕੀਤਾ ਗਿਆ ਸੀ, ਜਿੱਥੇ ਉਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ 'ਚ ਕੋਰੋਨਾ ਦਾ ਧਮਾਕਾ, 22 ਨਵੇਂ ਕੇਸਾਂ ਦੀ ਪੁਸ਼ਟੀ
ਪੰਜਾਬ 'ਚ ਕੋਰੋਨਾ ਦੇ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 11008 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1334, ਲੁਧਿਆਣਾ 'ਚ 1990, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1769, ਸੰਗਰੂਰ 'ਚ 827 ਕੇਸ, ਪਟਿਆਲਾ 'ਚ 1092, ਮੋਹਾਲੀ 'ਚ 574, ਗੁਰਦਾਸਪੁਰ 'ਚ 322 ਕੇਸ, ਪਠਾਨਕੋਟ 'ਚ 291, ਤਰਨਤਾਰਨ 234, ਹੁਸ਼ਿਆਰਪੁਰ 'ਚ 378, ਨਵਾਂਸ਼ਹਿਰ 'ਚ 265, ਮੁਕਤਸਰ 184, ਫਤਿਹਗੜ੍ਹ ਸਾਹਿਬ 'ਚ 225, ਰੋਪੜ 'ਚ 177, ਮੋਗਾ 'ਚ 225, ਫਰੀਦਕੋਟ 212, ਕਪੂਰਥਲਾ 158, ਫਿਰੋਜ਼ਪੁਰ 'ਚ 233, ਫਾਜ਼ਿਲਕਾ 154, ਬਠਿੰਡਾ 'ਚ 199, ਬਰਨਾਲਾ 'ਚ 84, ਮਾਨਸਾ 'ਚ 81 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 7453 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 3250 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 265 ਲੋਕਾਂ ਦੀ ਮੌਤ ਹੋ ਚੁੱਕੀ ਹੈ।