''ਕੋਰੋਨਾ'' ਦਾ ਹੱਬ ਬਣੇ ਅੰਮ੍ਰਿਤਸਰ ''ਚ 40 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ
Wednesday, May 06, 2020 - 07:40 PM (IST)
ਅੰਮ੍ਰਿਤਸਰ (ਦਲਜੀਤ ਸ਼ਰਮਾ) : ਕੋਰੋਨਾ ਦਾ ਹੱਬ ਬਣੇ ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਆਲਮ ਇਹ ਹੈ ਕਿ ਗੁਰੂ ਨਗਰੀ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ 'ਚ ਰੋਜ਼ਾਨਾ ਇਜ਼ਾਫਾ ਹੋ ਰਿਹਾ ਹੈ। ਬੁੱਧਵਾਰ ਨੂੰ ਅੰਮ੍ਰਿਤਸਰ 'ਚ 40 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 270 ਹੋ ਗਈ ਹੈ, ਜਿਨ੍ਹਾਂ 'ਚ 3 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦੋਂਕਿ 8 ਮਰੀਜ਼ ਠੀਕ ਹੋ ਕੇ ਘਰ ਵੀ ਜਾ ਚੁੱਕੇ ਹਨ।ਇੱਥੇ ਇਹ ਦੱਸਣਯੋਗ ਹੈ ਕਿ ਅੱਜ ਜਿਨ੍ਹਾਂ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਉਹ ਸਾਰੇ ਸ਼੍ਰੀ ਨੰਦੇੜ ਸਾਹਿਬ ਤੋਂ ਵਾਪਸ ਪਰਤੇ ਸਨ।
ਇਹ ਵੀ ਪੜ੍ਹੋ ► ਸੰਗਰੂਰ 'ਚ ਕੋਰੋਨਾ ਦਾ ਕਹਿਰ, ਡਾਕਟਰ ਦੀ ਰਿਪੋਰਟ ਆਈ ਪਾਜ਼ੇਟਿਵ
ਦੱਸ ਦਈਏ ਕਿ ਪੰਜਾਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਦਿਨ-ਬ-ਦਿਨ ਪੰਜਾਬ ਅੰਦਰ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 'ਚ ਭਾਰੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਪੰਜਾਬ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 1600 ਦਾ ਅੰਕੜਾ ਪਾਰ ਕਰ ਚੁੱਕੀ ਹੈ। ਇਨ੍ਹਾਂ 'ਚੋਂ ਜ਼ਿਆਦਾਤਰ ਮਰੀਜ਼ ਸ਼੍ਰੀ ਨੰਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ ਜਾਂ ਫਿਰ ਦੂਜਿਆਂ ਸੂਬਿਆਂ ਤੋਂ ਆਏ ਵਿਅਕਤੀ ਹਨ। ਇੱਥੇ ਇਹ ਦੱਦ ਦਈਏ ਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚ 26 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ ► Breaking : ਤਰਨਤਾਰਨ 'ਚ ਮੁੜ ਹੋਇਆ 'ਕੋਰੋਨਾ' ਦਾ ਵੱਡਾ ਧਮਾਕਾ , 57 ਕੇਸ ਆਏ ਸਾਹਮਣੇ
ਪੰਜਾਬ 'ਚ 'ਕੋਰੋਨਾ' ਪਾਜ਼ੇਟਿਵ ਕੇਸਾਂ ਦਾ ਅੰਕੜਾ 1636 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 1593 ਤੱਕ ਪਹੁੰਚ ਗਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 270, ਲੁਧਿਆਣਾ 155, ਜਲੰਧਰ 137, ਮੋਹਾਲੀ 'ਚ 96, ਪਟਿਆਲਾ 'ਚ 87, ਹੁਸ਼ਿਆਰਪੁਰ 'ਚ 88, ਤਰਨਾਰਨ 144, ਪਠਾਨਕੋਟ 'ਚ 27, ਮਾਨਸਾ 'ਚ 19, ਕਪੂਰਥਲਾ 19, ਫਰੀਦਕੋਟ 44, ਸੰਗਰੂਰ 'ਚ 95, ਨਵਾਂਸ਼ਹਿਰ 'ਚ 86, ਰੂਪਨਗਰ 17, ਫਿਰੋਜ਼ਪੁਰ 'ਚ 43, ਬਠਿੰਡਾ 36, ਗੁਰਦਾਸਪੁਰ 79, ਫਤਿਹਗੜ੍ਹ ਸਾਹਿਬ 'ਚ 16, ਬਰਨਾਲਾ 19, ਫਾਜ਼ਿਲਕਾ 39 ਮੋਗਾ 54, ਮੁਕਤਸਰ ਸਾਹਿਬ 66 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 26 ਲੋਕਾਂ ਦੀ ਮੌਤ ਹੋ ਚੁੱਕੀ ਹੈ।