40 ਤੋਲੇ ਸੋਨਾ ਤੇ 50 ਹਜ਼ਾਰ ਦੀ ਨਕਦੀ ਚੋਰੀ

07/24/2017 5:59:12 AM

ਤਰਨਤਾਰਨ,   (ਰਾਜੂ)-  ਪਿੰਡ ਜੋਧਪੁਰ ਵਿਖੇ ਬੀਤੀ ਰਾਤ ਚੋਰਾਂ ਵੱਲੋਂ ਇਕ ਰਿਹਾਇਸ਼ੀ ਮਕਾਨ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਘਰ 'ਚੋਂ ਸੋਨਾ ਤੇ ਨਕਦੀ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਦਲੇਰ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਜੋਧਪੁਰ ਨੇ ਦੱਸਿਆ ਕਿ ਉਹ ਬੀਤੀ ਰਾਤ ਘਰ ਦੇ ਵਿਹੜੇ ਵਿਚ ਪਰਿਵਾਰ ਸਮੇਤ ਸੁੱਤੇ ਹੋਏ ਸਨ ਕਿ ਅੱਧੀ ਰਾਤ ਨੂੰ ਚੋਰ ਘਰ ਦੀ ਕੰਧ ਟੱਪ ਦੇ ਅੰਦਰ ਦਾਖਲ ਹੋਏ ਅਤੇ ਇਕ ਕਮਰੇ 'ਚੋਂ 40 ਤੋਲੇ ਸੋਨਾ ਤੇ 50 ਹਜ਼ਾਰ ਰੁਪਏ ਨਕਦੀ ਸਮੇਤ ਕੁਝ ਅਣਸੀਤੇ ਸੂਟ ਚੋਰੀ ਕਰ ਕੇ ਲੈ ਗਏ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਐੱਸ. ਐੱਚ. ਓ. ਮਨੋਜ ਕੁਮਾਰ ਨੇ ਦੱਸਿਆ ਕਿ ਦਲੇਰ ਸਿੰਘ ਦੀ ਸ਼ਿਕਾਇਤ 'ਤੇ ਚੋਰਾਂ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।