400 ਨਸ਼ੀਲੀਆਂ ਗੋਲੀਆਂ ਬਰਾਮਦ

Sunday, Dec 03, 2017 - 07:18 AM (IST)

400 ਨਸ਼ੀਲੀਆਂ ਗੋਲੀਆਂ ਬਰਾਮਦ

ਪੱਟੀ,  (ਸੌਰਭ, ਸੋਢੀ)-  ਸਦਰ ਥਾਣਾ ਪੱਟੀ ਵਿਖੇ ਇਕ ਵਿਅਕਤੀ ਕੋਲੋਂ 400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਸਬੰਧੀ ਸਦਰ ਥਾਣਾ ਪੱਟੀ ਦੇ ਮੁਖੀ ਨੇ ਦੱਸਿਆ ਕਿ ਪੁਲਸ ਵੱਲੋਂ ਪ੍ਰਿੰਗੜੀ ਹਰੀਕੇ ਰੋਡ 'ਤੇ ਨਾਕਾ ਲਾਇਆ ਹੋਇਆ ਸੀ ਤਾਂ ਉਕਤ ਵਿਅਕਤੀ ਪੁਲਸ ਨੂੰ ਵੇਖ ਕੇ ਭੱਜਣ ਲੱਗਾ। ਪੁਲਸ ਨੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 400 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਵਿਅਕਤੀ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਬਲਰਾਮ ਸਿੰਘ ਵਾਸੀ ਪ੍ਰਿੰਗੜੀ ਵਜੋਂ ਹੋਈ ਹੈ। ਉਸ 'ਤੇ ਪੁਲਸ ਵੱਲੋਂ ਮੁਕੱਦਮਾ ਨੰ. 198 ਦਰਜ ਕੀਤਾ ਗਿਆ। ਇਸ ਮੌਕੇ ਨਿਰਮਲ ਸਿੰਘ ਏ. ਐੱਸ. ਆਈ. ਤੇ ਐੱਚ. ਸੀ. ਬਲਵਿੰਦਰ ਸਿੰਘ ਹਾਜ਼ਰ ਸਨ।


Related News